ਪ੍ਰੇਮ ਸਬੰਧਾਂ ਦੇ ਸ਼ੱਕ ''ਚ ਜ਼ਿੰਦਾ ਸਾੜਿਆ ਨੌਜਵਾਨ

Wednesday, Jan 29, 2025 - 07:23 PM (IST)

ਪ੍ਰੇਮ ਸਬੰਧਾਂ ਦੇ ਸ਼ੱਕ ''ਚ ਜ਼ਿੰਦਾ ਸਾੜਿਆ ਨੌਜਵਾਨ

ਲਖੀਸਰਾਏ (ਏਜੰਸੀ)- ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ਵਿੱਚ ਕੁੜੀ ਦੇ ਪਿਤਾ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੂੰ ਜ਼ਿੰਦਾ ਸਾੜ ਦਿੱਤਾ ਅਤੇ ਉਸਦੀ ਲਾਸ਼ ਨੂੰ ਪਾਣੀ ਨਾਲ ਭਰੇ ਟੋਏ ਵਿੱਚ ਸੁੱਟ ਦਿੱਤਾ। ਇੱਕ ਪੁਲਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਹਲਸੀ ਥਾਣਾ ਖੇਤਰ ਦੇ ਬੇਲਾ ਪਿੰਡ ਵਿੱਚ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਪ੍ਰੇਮਿਕਾ ਅਤੇ ਉਸਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਲਸੀ ਪੁਲਸ ਸਟੇਸ਼ਨ ਦੇ ਮੁਖੀ ਰਣਜੀਤ ਰੰਜਨ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਸੰਦੀਪ ਕੁਮਾਰ (18) ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਕਤਲ ਦਾ ਕਾਰਨ ਪ੍ਰੇਮ ਸਬੰਧ ਹੈ।

ਇਹ ਵੀ ਪੜ੍ਹੋ: ਧੀ ਵੀਡੀਓ ਬਣਾ ਕੇ ਕਰਦੀ ਸੀ ਸੋਸ਼ਲ ਮੀਡੀਆ 'ਤੇ ਅਪਲੋਡ, ਪਿਓ ਨੇ ਮਾਰ'ਤਾ ਜਾਨੋ

ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਤਾ ਧਰਮਿੰਦਰ ਰਾਮ ਅਤੇ ਉਸ ਦੀ ਧੀ ਨੀਸਾ ਕੁਮਾਰੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਦੀਪ ਦੇ ਪਿਤਾ ਅਰਵਿੰਦ ਕੁਮਾਰ ਨੇ 26 ਜਨਵਰੀ ਨੂੰ ਪੁਲਸ ਨੂੰ ਉਸਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਸੀ। ਐੱਸ.ਐੱਚ.ਓ. ਨੇ ਕਿਹਾ ਕਿ ਪੁੱਛਗਿੱਛ ਦੌਰਾਨ ਲੜਕੀ ਦੇ ਪਿਤਾ ਨੇ ਸੰਦੀਪ ਨੂੰ ਕੁੱਟਣ, ਉਸਦਾ ਗਲਾ ਘੁੱਟਣ, ਉਸਨੂੰ ਸਾੜਨ ਅਤੇ ਫਿਰ ਲਾਸ਼ ਨੂੰ ਟੋਏ ਵਿੱਚ ਸੁੱਟਣ ਦੀ ਗੱਲ ਕਬੂਲ ਕੀਤੀ।

ਇਹ ਵੀ ਪੜ੍ਹੋ: ਸਾਊਦੀ ਅਰਬ ਤੋਂ ਆਈ ਮੰਦਭਾਗੀ ਖਬਰ, ਸੜਕ ਹਾਦਸੇ 'ਚ 9 ਭਾਰਤੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

cherry

Content Editor

Related News