40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 3 ਸਾਲ ਦਾ ਬੱਚਾ, ਮਾਂ ਦਾ ਰੋ-ਰੋ ਬੁਰਾ ਹਾਲ

07/23/2023 2:13:29 PM

ਨਾਲੰਦਾ- ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕੁੱਲ ਪਿੰਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਖੇਡਦੇ ਸਮੇਂ ਇਕ 3 ਸਾਲ ਦਾ ਬੱਚਾ 40 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ। ਬੱਚੇ ਦੀ ਪਛਾਣ ਸ਼ਿਵਮ ਕੁਮਾਰ ਦੇ ਰੂਪ 'ਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਕ ਕਿਸਾਨ ਨੇ ਬੋਰਵੈੱਲ ਬਣਾਇਆ ਸੀ ਪਰ ਉਸ ਨੂੰ ਬੰਦ ਨਹੀਂ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਇਹ ਦੁਖ਼ਦ ਘਟਨਾ ਵਾਪਰੀ। ਸ਼ਿਵਮ ਨਾਲ ਖੇਡ ਰਹੇ ਬੱਚਿਆਂ ਨੇ ਉਸ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਦੇ ਮੌਕੇ 'ਤੇ ਪਹੁੰਚਣ ਮਗਰੋਂ ਬਚਾਅ ਮੁਹਿੰਮ ਸ਼ੁਰੂ ਹੋਈ। ਬੱਚੇ ਦੇ ਬੋਰਵੈੱਲ ਵਿਚ ਡਿੱਗ ਕਾਰਨ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਤਬਾਹੀ; ਖੋਜ ਅਤੇ ਬਚਾਅ ਕੰਮ ਚੌਥੇ ਦਿਨ ਮੁੜ ਸ਼ੁਰੂ, 81 ਲੋਕ ਅਜੇ ਵੀ ਲਾਪਤਾ

PunjabKesari

ਇਹ ਵੀ ਪੜ੍ਹੋ-  ਕਾਰ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ, ਬਜ਼ੁਰਗ ਨੇ ਡੰਡੇ ਨਾਲ ਕੁੱਟੇ ਪਤੀ-ਪਤਨੀ

ਬਚਾਅ ਕੰਮ 'ਚ ਨਗਰ ਪੰਚਾਇਤ ਨਾਲੰਦਾ ਦੇ ਉਪ ਪ੍ਰਧਾਨ ਨਲਿਨ ਮੌਰਿਆ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਬੋਰਵੈੱਲ ਇੱਥੋਂ ਦੇ ਕਿਸਾਨ ਨੇ ਬੋਰਿੰਗ ਲਈ ਬਣਵਾਇਆ ਸੀ ਪਰ ਇੱਥੇ ਬੋਰਿੰਗ ਸਫ਼ਲ ਨਹੀਂ ਹੋਈ ਤਾਂ ਉਨ੍ਹਾਂ ਨੇ ਦੂਜੀ ਥਾਂ ਬੋਰਿੰਗ ਸ਼ੁਰੂ ਕਰ ਦਿੱਤੀ ਅਤੇ ਇਹ ਬੋਰਵੈੱਲ ਬੰਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਇਕ ਬੱਚਾ ਬੋਰਵੈੱਲ 'ਚ ਡਿੱਗ ਗਿਆ ਹੈ। ਅਸੀਂ ਬੱਚੇ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। NDRF ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈਆਂ ਹਨ।

ਇਹ ਵੀ ਪੜ੍ਹੋ- ਨਦੀ ਦੇ ਤੇਜ਼ ਵਹਾਅ 'ਚ ਫਸੀ ਰੋਡਵੇਜ਼ ਬੱਸ, ਯਾਤਰੀਆਂ 'ਚ ਮਚੀ ਚੀਕ-ਪੁਕਾਰ

 

ਬੱਚੇ ਤੱਕ ਆਕਸੀਜਨ ਪਹੁੰਚਾਉਣ ਅਤੇ ਬੱਚੇ ਨੂੰ ਬੋਰਵੈੱਲ 'ਚੋਂ ਕੱਢ ਲਈ ਜੇ. ਸੀ. ਬੀ. ਮਸ਼ੀਨਾਂ ਬੁਲਾਈਆਂ ਗਈਆਂ ਹਨ। ਥਾਣਾ ਮੁਖੀ ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਕਈ ਅਧਿਕਾਰੀ ਮੌਕੇ 'ਤੇ ਪਹੁੰਚੇ। ਬੱਚਾ ਜਿਊਂਦਾ ਹੈ, ਅਸੀਂ ਉਸ ਦੀ ਆਵਾਜ਼ ਸੁਣ ਸਕਦੇ ਹਾਂ। ਬੱਚੇ ਦੀ ਪਛਾਣ ਡੋਮਨ ਮਾਂਝੀ ਦਾ ਪੁੱਤਰ ਸ਼ਿਵਮ ਕੁਮਾਰ ਦੇ ਰੂਪ ਵਿਚ ਹੋਈ ਹੈ। 

PunjabKesari

ਪੁਲਸ ਨੇ ਦੱਸਿਆ ਕਿ ਹਾਲ ਹੀ 'ਚ ਮੱਧ ਪ੍ਰਦੇਸ਼ ਦੇ ਵਿਦਿਸ਼ਾ ਦੇ ਕਜਰੀ ਬਰਖੇੜਾ ਪਿੰਡ 'ਚ 20 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ ਢਾਈ ਸਾਲ ਦੀ ਬੱਚੀ ਨੂੰ ਬਚਾਏ ਜਾਣ ਤੋਂ ਬਾਅਦ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਇਕ ਘਟਨਾ 'ਚ 6 ਜੂਨ ਨੂੰ ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ 'ਚ ਇਕ ਢਾਈ ਸਾਲ ਦੀ ਬੱਚੀ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਆਪਣੀ ਜਾਨ ਗੁਆ ਬੈਠੀ ਸੀ। ਬਚਾਅ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਫਲਤਾਪੂਰਵਕ ਬਚਾਈ ਗਈ ਬੱਚੀ ਨੂੰ ਬਾਅਦ ਵਿਚ ਦਮ ਘੁੱਟਣ ਕਾਰਨ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Tanu

Content Editor

Related News