ਬਿਹਾਰ: ਭੱਠੇ ਦੀ ਚਿਮਨੀ 'ਚ ਧਮਾਕਾ ਹੋਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਮੌਤ, ਕਈ ਲਾਪਤਾ

Friday, Dec 23, 2022 - 08:48 PM (IST)

ਬਿਹਾਰ: ਭੱਠੇ ਦੀ ਚਿਮਨੀ 'ਚ ਧਮਾਕਾ ਹੋਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਮੌਤ, ਕਈ ਲਾਪਤਾ

ਨੈਸ਼ਨਲ ਡੈਸਕ : ਬਿਹਾਰ ਦੇ ਰਕਸੌਲ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਟਾਂ ਦੇ ਭੱਠੇ ਦੀ ਚਿਮਨੀ 'ਚ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 12 ਮਜ਼ਦੂਰ ਗੰਭੀਰ ਜ਼ਖ਼ਮੀ ਹਨ ਅਤੇ 2 ਦਰਜਨ ਤੋਂ ਵੱਧ ਮਜ਼ਦੂਰ ਲਾਪਤਾ ਹਨ। ਮੌਕੇ 'ਤੇ ਹਨੇਰਾ ਹੋਣ ਕਾਰਨ ਬਚਾਅ ਕਾਰਜ 'ਚ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ : ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਲਈ ਕਮੇਟੀ ਗਠਤ

ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਭੱਠੇ ਹੇਠ ਹੋਰ ਵੀ ਕਈ ਲੋਕ ਦੱਬੇ ਹੋਣ ਕਾਰਨ ਮਜ਼ਦੂਰਾਂ ਦੀਆਂ ਮੌਤਾਂ ਸਾਹਮਣੇ ਆ ਰਹੀਆਂ ਹਨ। ਘਟਨਾ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਪੁਲਸ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।


author

Mandeep Singh

Content Editor

Related News