ਬਿਹਾਰ ''ਚ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

09/07/2020 11:52:56 AM

ਬਿਹਾਰ- ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਸੋਮਵਾਰ ਤੜਕੇ ਇਕ ਐਂਬੂਲੈਂਸ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਥਾਣਾ ਇੰਚਾਰਜ ਪੰਕਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਚਾਂਦੀ ਪੁਲਸ ਥਾਣਾ ਖੇਤਰ ਦੇ ਗੌਰਾ ਪਾਰ ਖੇਤਰ 'ਚ ਹੋਈ। ਚਾਲਕ ਕੋਲੋਂ ਐਂਬੂਲੈਂਸ ਬੇਕਾਬੂ ਹੋ ਗਈ, ਜਿਸ ਤੋਂ ਬਾਅਦ ਇਹ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ਹੀ ਤਿੰਨ ਹੋਰ ਮੈਂਬਰਾਂ ਨੂੰ ਚਾਂਦੀ ਸਿਹਤ ਕੇਂਦਰ 'ਚ ਦਾਖ਼ਲ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਦੱਸੀ ਗਈ ਹੈ। ਇਹ ਸਾਰੇ ਬਿਹਾਰ ਸ਼ਰੀਫ ਪੁਲਸ ਥਾਣਾ ਖੇਤਰ ਦੇ ਚੈਨਪੁਰ ਪਿੰਡ ਦੇ ਰਹਿਣ ਵਾਲੇ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਆਪਣੇ ਪਰਿਵਾਰ ਦੀ ਇਕ ਮੈਂਬਰ ਨੂੰ ਬਿਹਤਰ ਇਲਾਜ ਲਈ ਪਟਨਾ ਲਿਜਾ ਰਹੇ ਸਨ, ਜਿਸ ਨੂੰ ਐਤਵਾਰ ਨੂੰ ਛੱਤ ਤੋਂ ਡਿੱਗਣ ਤੋਂ ਬਾਅਦ ਸਿਰ 'ਚ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਇਕ ਨੇ ਦਾਅਵਾ ਕੀਤਾ ਕਿ ਚਾਲਕ ਨਸ਼ੇ ਦੀ ਹਾਲਤ 'ਚ ਸੀ। ਉਹ ਹਾਦਸੇ ਦੇ ਬਾਅਦ ਤੋਂ ਫਰਾਰ ਹੋ ਗਿਆ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ।


DIsha

Content Editor

Related News