ਬਿਹਾਰ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਜੇਪੀ ਨੱਡਾ ਦਾ ਵੱਡਾ ਬਿਆਨ
Monday, Oct 06, 2025 - 06:40 PM (IST)

ਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਦੀ ਜਿੱਤ 'ਤੇ ਭਰੋਸਾ ਪ੍ਰਗਟ ਕਰਦੇ ਹੋਏ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਸੋਮਵਾਰ ਨੂੰ ਕਿਹਾ ਕਿ ਇਹ ਚੋਣਾਂ ਸੂਬੇ ਦੇ ਵਿਕਾਸ ਨੂੰ ਜਾਰੀ ਰੱਖਣ, ਘੁਸਪੈਠੀਆਂ ਤੋਂ ਛੁਟਕਾਰਾ ਦਿਵਾਉਣ ਅਤੇ ਜੰਗਲ ਰਾਜ ਦੀ ਵਾਪਰੀ ਨੂੰ ਰੋਕਣ ਲਈ ਹੈ। ਚੋਣ ਕਮਿਸ਼ਨ ਵਲੋਂ ਚੋਣ ਸ਼ਡਿਊਲ ਦਾ ਐਲਾਨ ਕਰਨ ਤੋਂ ਬਾਅਦ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਉਹਨਾਂ ਕਿਹਾ ਕਿ ਬਿਹਾਰ ਵਿਚ ਐੱਨਡੀਏ ਸਰਕਾਰ ਲੋਕਾਂ ਦੇ ਕਲਿਆਣ ਅਤੇ ਚੰਗੇ ਸ਼ਾਸਨ ਦਾ ਸਮਾਨਾਰਥੀ ਬਣ ਗਈ ਹੈ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ
ਉਹਨਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਬਿਹਾਰ ਦੀ ਪਵਿੱਤਰ ਧਰਤੀ, ਜੋ ਕਿ ਲੋਕਤੰਤਰ ਦੀ ਮਾਂ ਹੈ, ਭਾਜਪਾ ਅਤੇ ਐਨਡੀਏ ਨੂੰ ਆਪਣਾ ਆਸ਼ੀਰਵਾਦ ਅਤੇ ਭਾਰੀ ਬਹੁਮਤ ਦੇਵੇਗੀ। ਚੋਣ ਐਲਾਨ ਦਾ ਸਵਾਗਤ ਕਰਦੇ ਹੋਏ, ਭਾਜਪਾ ਪ੍ਰਧਾਨ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹਨ ਅਤੇ ਦੇਸ਼ ਅਤੇ ਰਾਜ ਨੂੰ ਵਿਕਾਸ ਅਤੇ ਸੁਸ਼ਾਸਨ ਦੇ ਰਾਹ 'ਤੇ ਅੱਗੇ ਲਿਜਾਣ ਦਾ ਮੁੱਖ ਮਾਧਿਅਮ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ 6 ਅਤੇ 11 ਨਵੰਬਰ ਨੂੰ ਦੋ ਪੜਾਵਾਂ ਵਿੱਚ ਹੋਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।