ਜਲਦੀ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ! CEC ਦੀ ਅਗਵਾਈ ''ਚ ਬਿਹਾਰ ਜਾਵੇਗੀ ਟੀਮ
Monday, Sep 22, 2025 - 12:02 PM (IST)

ਬਿਹਾਰ : ਇਸ ਸਾਲ ਬਿਹਾਰ ਵਿਚ ਅਕਤੂਬਰ-ਨਵੰਬਰ ਦੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਸਬੰਧ ਵਿਚ ਕਈ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਵੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਇਸ ਸਮੇਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਇਸ ਹਫ਼ਤੇ ਕਮਿਸ਼ਨ ਦੀ ਪੂਰੀ ਟੀਮ ਨਾਲ ਬਿਹਾਰ ਦਾ ਦੌਰਾ ਕਰਨਗੇ। ਉਹਨਾਂ ਦੇ ਇਸ ਦੌਰੇ ਨੂੰ ਚੋਣ ਤਿਆਰੀਆਂ ਦੀ ਅਧਿਕਾਰਤ ਸ਼ੁਰੂਆਤ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਸ, ਮੱਛੀ ਤੇ ਅੰਡਿਆਂ ਦੀ ਵਿਕਰੀ 'ਤੇ ਲੱਗੀ ਪਾਬੰਦੀ! ਜਾਣੋ ਕਦੋਂ ਤੱਕ ਜਾਰੀ ਰਹੇਗਾ ਇਹ ਹੁਕਮ
ਹਾਲਾਂਕਿ, ਬਿਹਾਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਜੇ ਤੱਕ ਕਿਸੇ ਵੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਵਲੋਂ ਕੀਤੇ ਜਾ ਰਹੇ ਬਿਹਾਰ ਦੌਰੇ ਦਾ ਉਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਚੋਣ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨਾ ਹੈ। ਦੁਸਹਿਰੇ ਤੋਂ ਠੀਕ ਬਾਅਦ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਰਾਹ ਪੱਧਰਾ ਹੋ ਸਕਦਾ ਹੈ ਅਤੇ ਅਕਤੂਬਰ ਦੇ ਮਹੀਨੇ ਇਸ ਦਾ ਜਿਸਦਾ ਫੈਸਲਾ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।