ਜਿੱਤ ਤੋਂ ਬਾਅਦ ਭਾਜਪਾ ''ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

11/11/2020 2:06:55 PM

ਨਵੀਂ ਦਿੱਲੀ- ਬਿਹਾਰ ਵਿਧਾਨ ਸਭਾ ਚੋਣ 'ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਭਾਜਪਾ 'ਚ ਜਸ਼ਨ ਦਾ ਮਾਹੌਲ ਹੈ। ਸੂਬੇ 'ਚ ਐੱਨ.ਡੀ.ਏ. ਨੂੰ ਬਹੁਮਤ ਮਿਲ ਗਿਆ ਹੈ ਅਤੇ ਭਾਜਪਾ ਐੱਨ.ਡੀ.ਏ. 'ਚ ਸਭ ਤੋਂ ਵੱਡੇ ਦਲ ਦੇ ਰੂਪ 'ਚ ਉਭਰ ਕੇ ਸਾਹਮਣੇ ਆਈ ਹੈ। ਅਜਿਹੇ 'ਚ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਸਥਿਤ ਭਾਜਪਾ ਹੈੱਡ ਕੁਆਰਟਰ 'ਚ ਜਸ਼ਨ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਅੱਜ ਸ਼ਾਮ 5 ਵਜੇ ਜਗਤ ਪ੍ਰਕਾਸ਼ ਨੱਢਾ ਅਤੇ ਸ਼ਾਮ 6 ਵਜੇ ਪੀ.ਐੱਮ. ਮੋਦੀ ਭਾਜਪਾ ਦਫ਼ਤਰ ਪਹੁੰਚਣਗੇ। ਇਸ ਦੌਰਾਨ ਪੀ.ਐੱਮ. ਮੋਦੀ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ

ਦੱਸਣਯੋਗ ਹੈ ਕਿ ਬਿਹਾਰ ਵਿਧਾਨ ਸਭਾ ਚੋਣ ਨਤੀਜੇ ਜਾਰੀ ਹੋ ਚੁਕੇ ਹਨ। ਸੂਬੇ 'ਚ ਐੱਨ.ਡੀ.ਏ. ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਪ੍ਰਦੇਸ਼ ਦੀਆਂ 243 ਸੀਟਾਂ 'ਚੋਂ ਐੱਨ.ਡੀ.ਏ. ਨੂੰ 125 ਤਾਂ ਮਹਾਗਠਜੋੜ ਨੂੰ 110 ਸੀਟਾਂ ਪ੍ਰਾਪਤ ਹੋਈਆਂ ਹਨ, ਜਦੋਂ ਕਿ ਲੋਜਪਾ ਨੂੰ ਇਕ ਅਤੇ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਨੇ ਸੂਬੇ 'ਚ 5 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਬੁੱਧਵਾਰ ਨੂੰ ਜੇ.ਡੀ.ਯੂ. ਨੇਤਾਵਾਂ ਨਾਲ ਬੈਠਕ ਕਰ ਕੇ ਚੋਣ ਨਤੀਜਿਆਂ ਤੋਂ ਬਾਅਦ ਦੀ ਸਥਿਤੀ ਬਾਰੇ ਚਰਚਾ ਕਰਨਗੇ। ਹਾਲਾਂਕਿ ਸੂਬੇ 'ਚ ਸਰਕਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ 'ਚ ਬਣਨੀ ਤੈਅ ਮੰਨਿਆ ਜਾ ਰਿਹਾ ਹੈ ਪਰ ਅੱਗੇ ਰਣਨੀਤੀ ਨੂੰ ਲੈ ਕੇ ਨਿਤੀਸ਼ ਕੁਮਾਰ ਭਾਜਪਾ ਦੇ ਨੇਤਾਵਾਂ ਨਾਲ ਬੈਠਕ ਕਰਨਗੇ।

ਇਹ ਵੀ ਪੜ੍ਹੋ : ਵਿਆਹ ਤੋਂ ਪਹਿਲਾਂ ਫੋਟੋਸ਼ੂਟ ਕਰਵਾ ਰਹੇ ਲਾੜਾ-ਲਾੜੀ ਦੀ ਝੀਲ 'ਚ ਡੁੱਬਣ ਨਾਲ ਮੌਤ

DIsha

This news is Content Editor DIsha