ਬਿਹਾਰ ਭਾਜਪਾ ਮੁਖੀ ਦਾ ਦੋਸ਼- ਸ਼ਰਾਬ ਦੇ ਧੰਦੇ ’ਚ ਸ਼ਾਮਲ ਹਨ ਪੁਲਸ ਦੇ ਸੀਨੀਅਰ ਅਧਿਕਾਰੀ

Sunday, Jan 16, 2022 - 08:59 PM (IST)

ਪਟਨਾ (ਅਨਸ)– ਭਾਜਪਾ ਦੀ ਬਿਹਾਰ ਇਕਾਈ ਦੇ ਪ੍ਰਧਾਨ ਸੰਜੇ ਜਾਇਸਵਾਲ ਨੇ ਐਤਵਾਰ ਨੂੰ ਨਾਲੰਦਾ ਸ਼ਰਾਬ ਤਰਾਸਦੀ ਨੂੰ ਲੈ ਕੇ ਨਿਤੀਸ਼ ਕੁਮਾਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ’ਤੇ ਸੂਬੇ ਵਿਚ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਜਾਇਸਵਾਲ ਨੇ ਇਕ ਫੇਸਬੁੱਕ ਪੋਸਟ ਵਿਚ ਕਿਹਾ ਕਿ ਇਸ ਦੇ ਲਈ ਸੀਨੀਅਰ ਅਧਿਕਾਰੀ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਖ਼ਬਰ ਪੜ੍ਹੋ- ਇੰਗਲੈਂਡ ਨੂੰ 146 ਦੌੜਾਂ ਨਾਲ ਹਰਾ ਕੇ ਆਸਟਰੇਲੀਆ ਨੇ ਏਸ਼ੇਜ਼ ਸੀਰੀਜ਼ 4-0 ਨਾਲ ਆਪਣੇ ਨਾਂ ਕੀਤੀ


ਓਧਰ ਨਾਲੰਦਾ ਦੇ ਪੁਲਸ ਸੁਪਰਡੈਂਟ ਅਸ਼ੋਕ ਮਿਸ਼ਰਾ ਮੁਤਾਬਕ ਸੰਬੰਧਤ ਥਾਣੇ ਸੋਹਸਰਾਏ ਦੇ ਥਾਣਾ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 8 ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਸ ਸੁਪਰਡੈਂਟ ਨੇ ਕਿਹਾ ਕਿ ਸਾਰੀਆਂ ਮੌਤਾਂ ਨਾਲੰਦਾ ਜ਼ਿਲਾ ਹੈੱਡਕੁਆਰਟਰ ਬਿਹਾਰਸ਼ਰੀਫ ਸ਼ਹਿਰ ਦੇ ਛੋਟੀ ਪਹਾੜੀ ਅਤੇ ਪਹਾੜੀ ਤੱਲੀ ਇਲਾਕਿਆਂ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਐਤਵਾਰ ਸਵੇਰੇ ਦਮ ਤੋੜਨ ਵਾਲੇ 3 ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੇ ਸ਼ੁੱਕਰਵਾਰ ਰਾਤ ਸ਼ਰਾਬ ਦਾ ਸੇਵਨ ਕੀਤਾ ਸੀ। 

ਇਹ ਖ਼ਬਰ ਪੜ੍ਹੋ-ਏਸ਼ੀਆ ਕੱਪ ਖਿਤਾਬ ਬਚਾਉਣ ਓਮਾਨ ਰਵਾਨਾ ਹੋਈ ਭਾਰਤੀ ਮਹਿਲਾ ਹਾਕੀ ਟੀਮ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


Gurdeep Singh

Content Editor

Related News