ਬਿਹਾਰ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ, ਕੁੱਲ 82.91 ਫੀਸਦੀ ਵਿਦਿਆਰਥੀ ਹੋਏ ਪਾਸ

03/31/2024 10:57:33 PM

ਪਟਨਾ — ਬਿਹਾਰ ਸਕੂਲ ਐਗਜ਼ਾਮੀਨੇਸ਼ਨ ਬੋਰਡ (ਬੀ.ਐੱਸ.ਈ.ਬੀ.) ਦੀ 10ਵੀਂ ਜਮਾਤ ਦੀ ਪ੍ਰੀਖਿਆ 'ਚ ਕੁੱਲ 82.91 ਫੀਸਦੀ ਵਿਦਿਆਰਥੀ ਸਫਲ ਹੋਏ ਹਨ। ਬੀਐਸਈਬੀ ਨੇ ਐਤਵਾਰ ਨੂੰ ਨਤੀਜਿਆਂ ਦਾ ਐਲਾਨ ਕੀਤਾ। ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 84.45 ਅਤੇ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 81.4 ਰਹੀ। ਬੀਐਸਈਬੀ ਦੇ ਚੇਅਰਮੈਨ ਆਨੰਦ ਕਿਸ਼ੋਰ ਨੇ ਕਿਹਾ, “ਇਸ ਸਾਲ ਕੁੱਲ 16,64,252 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 8,58,785 ਲੜਕੀਆਂ ਅਤੇ 8,05,467 ਲੜਕੇ ਸਨ। ਕੁੱਲ 13,79,842 ਵਿਦਿਆਰਥੀ ਪਾਸ ਹੋਏ, ਜਿਨ੍ਹਾਂ ਵਿੱਚ 6,99,549 ਲੜਕੀਆਂ ਅਤੇ 6,80,293 ਲੜਕੇ ਸ਼ਾਮਲ ਹਨ।

ਇਹ ਵੀ ਪੜ੍ਹੋ- ਪਟਿਆਲਾ ਤੋਂ ਸਾਬਕਾ MP ਧਰਮਵੀਰ ਗਾਂਧੀ ਕਾਂਗਰਸ 'ਚ ਹੋਣਗੇ ਸ਼ਾਮਲ

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕੁੱਲ ਪਾਸ ਪ੍ਰਤੀਸ਼ਤਤਾ 81.04 ਸੀ। ਕਿਸ਼ੋਰ ਨੇ ਦੱਸਿਆ ਕਿ ਕੁੱਲ 4,52,302 ਵਿਦਿਆਰਥੀਆਂ ਨੇ ਫਸਟ ਡਿਵੀਜ਼ਨ, 5,24,965 ਵਿਦਿਆਰਥੀਆਂ ਨੇ ਸੈਕਿੰਡ ਡਿਵੀਜ਼ਨ ਅਤੇ 3,80,732 ਵਿਦਿਆਰਥੀਆਂ ਨੇ ਤੀਸਰੀ ਡਿਵੀਜ਼ਨ ਹਾਸਲ ਕੀਤੀ। ਜ਼ਿਲ੍ਹਾ ਸਕੂਲ, ਪੂਰਨੀਆ ਦੇ ਸ਼ਿਵੰਕਰ ਕੁਮਾਰ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਟਾਪ ਕੀਤਾ। ਕੁਮਾਰ ਨੇ 97.80 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਸਮਸਤੀਪੁਰ ਦੇ ਆਦਰਸ਼ ਕੁਮਾਰ ਨੇ 488 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤੀਸਰੇ ਸਥਾਨ 'ਤੇ ਚਾਰ ਵਿਦਿਆਰਥੀ ਆਦਿਤਿਆ ਕੁਮਾਰ, ਸੁਮਨ ਕੁਮਾਰ ਪੂਰਵੇ, ਪਲਕ ਕੁਮਾਰੀ, ਸਾਜੀਆ ਪਰਵੀਨ ਹਨ। ਇਨ੍ਹਾਂ ਸਾਰਿਆਂ ਨੇ 486 ਅੰਕ ਹਾਸਲ ਕੀਤੇ ਹਨ। BSEB 10ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 23 ਫਰਵਰੀ ਤੱਕ ਰਾਜ ਭਰ ਦੇ ਵੱਖ-ਵੱਖ ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਤੀਜੇ ਲਈ ਵਧਾਈ ਦਿੱਤੀ। ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਜਾਰੀ ਬਿਆਨ ਅਨੁਸਾਰ, “ਮੁੱਖ ਮੰਤਰੀ ਨੇ ਸਾਰੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਨੇ 10ਵੀਂ ਜਮਾਤ ਦੇ ਨਤੀਜੇ ਬਹੁਤ ਘੱਟ ਸਮੇਂ ਵਿੱਚ ਘੋਸ਼ਿਤ ਕਰਨ ਲਈ ਬੀ.ਐਸ.ਈ.ਬੀ. ਦੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ।ਵਿਦਿਆਰਥੀਆਂ ਦੇ ਪ੍ਰਦਰਸ਼ਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਕੁਮਾਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਹੋਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Inder Prajapati

Content Editor

Related News