''ਛੱਠ ਪੂਜਾ ਤੋਂ ਤੁਰੰਤ ਬਾਅਦ ਘੱਟੋ-ਘੱਟ ਪੜਾਵਾਂ ''ਚ ਕਰਵਾਈਆਂ ਜਾਣ ਬਿਹਾਰ ਵਿਧਾਨ ਸਭਾ ਚੋਣਾਂ''
Saturday, Oct 04, 2025 - 06:18 PM (IST)

ਨਵੀਂ ਦਿੱਲੀ : ਬਿਹਾਰ ਵਿਚ ਰਾਜਨੀਤਿਕ ਪਾਰਟੀਆਂ ਨੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਕਿ ਸੂਬੇ ਵਿਚ ਛੱਠ ਪੂਜਾ ਤੋਂ ਤੁਰੰਤ ਬਾਅਦ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਤਾਂਕਿ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ ਯਕੀਨੀ ਬਣਾਈ ਜਾ ਸਕੇ। ਬਿਹਾਰ ਵਿਚ ਦੀਵਾਲੀ ਤੋਂ ਬਾਅਦ ਮਨਾਏ ਜਾਣ ਵਾਲੇ ਛੱਠ ਤਿਉਹਾਰ ਦਾ ਬਿਹਾਰ ਵਿਚ ਬਹੁਤ ਮਹੱਤਵ ਹੁੰਦਾ ਹੈ। ਇਹ ਤਿਉਹਾਰ ਇਸ ਸਾਲ 25 ਤੋਂ 28 ਅਕਤੂਬਰ ਦੇ ਵਿਚਕਾਰ ਮਨਾਇਆ ਜਾਵੇਗਾ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਐਸ.ਐਸ. ਸੰਧੂ ਅਤੇ ਵਿਵੇਕ ਜੋਸ਼ੀ ਨਾਲ ਵਿਚਾਰ-ਵਟਾਂਦਰੇ ਦੌਰਾਨ ਛੇ ਰਾਸ਼ਟਰੀ ਅਤੇ ਕਈ ਰਾਜ ਪੱਧਰੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਘੱਟ ਤੋਂ ਘੱਟ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਅਧਿਕਾਰੀ ਬਿਹਾਰ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਪਟਨਾ ਦੇ ਦੋ ਦਿਨਾਂ ਦੌਰੇ 'ਤੇ ਹਨ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਬਿਹਾਰ ਦੀ 243 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਚੋਣਾਂ ਦਾ ਪਹਿਲਾ ਪੜਾਅ ਛੱਠ ਤੋਂ ਤੁਰੰਤ ਬਾਅਦ ਅਕਤੂਬਰ ਦੇ ਅਖੀਰ ਵਿੱਚ ਹੋਣ ਦੀ ਸੰਭਾਵਨਾ ਹੈ। ਦੀਵਾਲੀ ਅਤੇ ਛੱਠ ਦੌਰਾਨ ਬਿਹਾਰ ਤੋਂ ਬਾਹਰ ਕੰਮ ਕਰਨ ਵਾਲੇ ਜ਼ਿਆਦਾਤਰ ਲੋਕ ਤਿਉਹਾਰ ਮਨਾਉਣ ਲਈ ਘਰ ਪਰਤਦੇ ਹਨ ਅਤੇ ਇਹ ਮੰਨਿਆ ਜਾਂਦਾ ਹੈ ਕਿ ਇਹ ਵੱਧ ਵੋਟਰਾਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਚੋਣਾਂ ਕਰਵਾਉਣ ਦਾ ਸਭ ਤੋਂ ਵਧੀਆ ਸਮਾਂ ਹੈ। ਸਾਲ 2020 ਵਿੱਚ ਰਾਜ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੋਵਿਡ-19 ਮਹਾਂਮਾਰੀ ਦੇ ਪਰਛਾਵੇਂ ਹੇਠ ਤਿੰਨ ਪੜਾਵਾਂ ਵਿੱਚ ਹੋਈਆਂ ਸਨ।
ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਬਜ਼ੁਰਗਾਂ ਤੇ ਦਿਵਿਆਂਗ ਲੋਕਾਂ ਨੂੰ ਘਰ-ਘਰ ਮਿਲੇਗਾ ਰਾਸ਼ਨ! ਸਰਕਾਰ ਨੇ ਕਰ 'ਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।