ਬਿਹਾਰ ਦੇ CM ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ

Monday, Mar 09, 2026 - 10:35 PM (IST)

ਬਿਹਾਰ ਦੇ CM ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ

ਅੰਮ੍ਰਿਤਸਰ, (ਸਰਬਜੀਤ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਨੇ ਬਿਹਾਰ ਦੀ ਰਾਜਨੀਤੀ ਵਿੱਚ ਕਦਮ ਰੱਖਦਿਆ ਹੀ ਆਪਣੀ ਮਾਸੀ ਅੰਜੂ ਨਾਲ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਉੱਥੇ ਹੀ ਤਖ਼ਤ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮਹਾਂਸਚਿਵ ਇੰਦਰਜੀਤ ਸਿੰਘ, ਏਕਜੋਤ ਸਿੰਘ ਸੋਹੀ ਅਤੇ ਹਰਜੋਤ ਸਿੰਘ ਸੋਹੀ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਗੁਰਵਿੰਦਰ ਸਿੰਘ ਨੇ ਨਿਸ਼ਾਂਤ ਕੁਮਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਕਰਵਾਏ ਅਤੇ ਸਾਲਸ ਰਾਇ ਜੌਹਰੀ ਦਿਵਾਨ ਹਾਲ ਵੀ ਵਿਖਾਇਆ, ਨਾਲ ਹੀ ਤਖ਼ਤ ਪਟਨਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਭਵਿੱਖ ਵਿੱਚ ਨਿਸ਼ਾਂਤ ਕੁਮਾਰ ਨੂੰ ਜੋ ਵੀ ਸੇਵਾ ਮਿਲੇਗੀ ਉਹ ਉਸ ਨੂੰ ਬਖੂਬੀ ਨਿਭਾਉਣਗੇ।

ਗੁਰੂ ਘਰ ਵਿਖੇ ਆਪਣੀ ਸ਼ਰਧਾ ਪ੍ਰਗਟਾਉਂਦੇ ਹੋਏ ਨਿਸ਼ਾਂਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਜੀ ਤੋਂ ਹਮੇਸ਼ਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਉਨ੍ਹਾਂ ਦੀ ਜਨਮ ਸਥਲੀ ਤਖ਼ਤ ਪਟਨਾ ਸਾਹਿਬ ਬਾਰੇ ਜਾਣਕਾਰੀ ਮਿਲਦੀ ਰਹਿੰਦੀ ਹੈ। ਉਨ੍ਹਾਂ ਦਾ ਵੀ ਆਪਣੇ ਪਿਤਾ ਦੀ ਤਰ੍ਹਾਂ ਗੁਰੂ ਸਾਹਿਬ ਉੱਤੇ ਪੂਰਾ ਵਿਸ਼ਵਾਸ ਹੈ। ਇਸ ਲਈ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਅਤੇ ਜਨਤਾ ਦਲ ਯੂਨਾਈਟੇਡ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਵੀ ਆਪਣੇ ਪਿਤਾ ਦੀ ਤਰ੍ਹਾਂ ਬਿਹਾਰ ਦੀ ਜਨਤਾ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ੀ ਜਾਵੇ।


author

Rakesh

Content Editor

Related News