ਲਾਕ ਡਾਊਨ : ਬਿਹਾਰ ਦੇ ਮੁੱਖ ਮੰਤਰੀ ਨੇ 100 ਕਰੋੜ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

03/26/2020 2:09:20 PM

ਪਟਨਾ— ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ 'ਚ ਲਾਕ ਡਾਊਨ ਕੀਤਾ ਗਿਆ ਹੈ। ਇਸ ਦਰਮਿਆਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪ੍ਰਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਹੈ। ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਗਰੀਬਾਂ ਲਈ 100 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਉਨ੍ਹਾਂ ਨੇ ਰਾਸ਼ਨ ਕਾਰਡ ਪਰਿਵਾਰਾਂ ਨੂੰ 1-1 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਨਿਤੀਸ਼ ਨੇ ਕਿਹਾ ਸੀ ਕਿ ਇਹ ਰਾਸ਼ੀ ਡੀ. ਬੀ. ਟੀ. ਜ਼ਰੀਏ ਉਨ੍ਹਾਂ ਦੇ ਖਾਤੇ ਵਿਚ ਸਿੱਧੀ ਭੇਜੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ 'ਚ ਲਾਕ ਡਾਊਨ ਦੇ ਐਲਾਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 

ਨਿਤੀਸ਼ ਕੁਮਾਰ ਨੇ ਕਿਹਾ ਕਿ ਲਾਕ ਡਾਊਨ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ 23 ਮਾਰਚ ਨੂੰ ਮਦਦ ਪੈਕੇਜ ਦੇਣ ਦੇ ਸੰਬੰਧ ਕਈ ਫੈਸਲੇ ਲਏ ਗਏ ਹਨ। ਸਾਰੇ ਰਾਸ਼ਨ ਕਾਰਡ ਪਰਿਵਾਰਾਂ ਨੂੰ ਇਕ ਮਹੀਨੇ ਦਾ ਰਾਸ਼ਨ ਮੁਫਤ 'ਚ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਹਰ ਤਰ੍ਹਾਂ ਦੇ ਪੈਨਸ਼ਨ ਵਾਲਿਆਂ ਨੂੰ ਅਗਲੇ 3 ਮਹੀਨੇ ਦੀ ਪੈਨਸ਼ਨ ਮੋਹਰੀ ਤੌਰ 'ਤੇ ਤੁਰੰਤ ਦਿੱਤੀ ਜਾਵੇਗੀ। ਇਹ ਰਾਸ਼ੀ ਉਨ੍ਹਾਂ ਦੇ ਖਾਤੇ 'ਚ ਸਿੱਧੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਸੀ ਕਿ ਲਾਕ ਡਾਊਨ ਦੇ ਸੰਬੰਧ 'ਚ ਸੂਬਾ ਸਰਕਾਰ ਵਲੋਂ ਜਾਰੀ ਕੀਤੀ ਗਈ ਸਲਾਹ ਦਾ ਪਾਲਣ ਕੀਤਾ ਜਾਵੇ। ਤੁਹਾਡੇ ਸਹਿਯੋਗ ਨਾਲ ਹੀ ਇਸ ਮਹਾਮਾਰੀ ਨਾਲ ਨਜਿੱਠਣ 'ਚ ਸਫਲਤਾ ਮਿਲੇਗੀ।


Tanu

Content Editor

Related News