ਬਿਹਾਰ ਦੇ CM ਨਿਤੀਸ਼ ਕੁਮਾਰ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਸਿੱਖ ਭਾਈਚਾਰੇ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Wednesday, Jan 17, 2024 - 03:26 PM (IST)

ਪਟਨਾ- ਸਿੱਖਾਂ ਦੇ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 357ਵਾਂ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਿਰ ਗੁਰਦੁਆਰਾ ਪਹੁੰਚੇ ਅਤੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪਟਨਾ ਸਾਹਿਬ ਪਹੁੰਚਦੇ ਹੀ ਪ੍ਰਬੰਧਨ ਕਮੇਟੀ ਦੇ ਲੋਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਲੰਗਰ ਹਾਲ ਵੀ ਗਏ। ਉੱਥੇ ਉਨ੍ਹਾਂ ਨੇ ਬਾਹਰੋਂ ਆਏ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। 

PunjabKesari

ਨਿਤੀਸ਼ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੀਵਨ ਤਿਆਗ ਅਤੇ ਬਲੀਦਾਨ ਨਾਲ ਭਰਿਆ ਹੈ। ਉਨ੍ਹਾਂ ਨੇ ਦੇਸ਼ ਲਈ ਜੋ ਆਪਣੀ ਕੁਰਬਾਨੀ ਦਿੱਤੀ ਹੈ, ਉਸ ਦਾ ਵਰਨਣ ਇਤਿਹਾਸ ਦੇ ਪੰਨਿਆਂ 'ਚ ਸੁਨਹਿਰੀ ਅੱਖਾਂ 'ਚ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਸ਼ਰਧਾਲੂਆਂ ਲਈ ਕਾਫ਼ੀ ਹੀ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜਨਮ ਉਤਸਵ ਮੌਕੇ ਸਿੱਖ ਸ਼ਰਧਾਲੂ ਅੱਜ ਦੇ ਦਿਵਸ ਨੂੰ ਪ੍ਰਕਾਸ਼ ਪੁਰਬ ਵਜੋਂ ਮਨ੍ਹਾ ਰਹੇ ਹਨ। ਉਨ੍ਹਾਂ ਨੇ ਦੇਸ਼-ਵਿਦੇਸ਼ ਤੋਂ ਆਏ ਸਾਰੇ ਸ਼ਰਧਾਲੂਆਂ ਦੇ ਬਿਹਾਰ ਆਉਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਦੱਸ ਦੇਈਏ ਕਿ ਸਿੱਖਾਂ ਦੇ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 357ਵਾਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਿਟੀ ਦੇ ਸ੍ਰੀ ਹਰਿਮੰਦਿਰ ਸਾਹਿਬ 'ਚ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਪ੍ਰਕਾਸ਼ ਪੁਰਬ ਦਾ ਸਮਾਪਨ ਬੁੱਧਵਾਰ ਸ਼ਾਮ ਕਰ ਦਿੱਤਾ ਜਾਵੇਗਾ। ਇਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚਾਲੇ ਕਾਫ਼ੀ ਉਤਸ਼ਾਹ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News