ਵੱਡੀ ਖ਼ਬਰ: ਬਿਹਾਰ ਦੇ CM ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Sunday, Aug 04, 2024 - 04:35 AM (IST)

ਵੱਡੀ ਖ਼ਬਰ: ਬਿਹਾਰ ਦੇ CM ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨੈਸ਼ਨਲ ਡੈਸਕ - ਬਿਹਾਰ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅਲਕਾਇਦਾ ਦੇ ਨਾਂ 'ਤੇ CMO ਦਫਤਰ ਨੂੰ ਮੇਲ ਕੀਤੀ ਗਈ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਇਸ ਦੇ ਨਾਲ ਹੀ ਏਟੀਐਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਹੈ। ਪਟਨਾ ਦੇ ਸਕੱਤਰੇਤ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਧਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Inder Prajapati

Content Editor

Related News