ਕੀ ਬਿਹਾਰ ਦੇ ਉਪ-ਮੁੱਖ ਮੰਤਰੀ ਬਣਨਗੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ?
Saturday, Nov 15, 2025 - 10:49 AM (IST)
ਪਟਨਾ (ਵਿਸ਼ੇਸ਼) - ਬਿਹਾਰ ’ਚ ਚੋਣ ਤਸਵੀਰ ਸਾਫ਼ ਹੋ ਗਈ ਹੈ। ਰਾਜਗ ਦੀ ਬੰਪਰ ਜਿੱਤ ਅਤੇ ਮਹਾਗੱਠਜੋੜ ਦੀ ਹਾਰ ’ਚ ਸਭ ਤੋਂ ਵੱਧ ਚਰਚਾ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਉਨ੍ਹਾਂ ਦੀ ਪਾਰਟੀ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੀ ਹੈ। ਚਿਰਾਗ ਪਾਸਵਾਨ ਦੀ ਪਾਰਟੀ ਰਾਜਗ ’ਚ 29 ਸੀਟਾਂ ’ਤੇ ਵਿਧਾਨ ਸਭਾ ਦੀ ਚੋਣ ਲੜ ਰਹੀ ਸੀ ਅਤੇ ਉਨ੍ਹਾਂ ਦੀ ਪਾਰਟੀ ਨੇ 19 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਹੁਣ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਚਿਰਾਗ ਪਾਸਵਾਨ ਕੇਂਦਰ ਦੀ ਰਾਜਨੀਤੀ ਛੱਡ ਕੇ ਬਿਹਾਰ ’ਚ ਆ ਜਾਣਗੇ?
ਪੜ੍ਹੋ ਇਹ ਵੀ : ਇਕ ਵਾਰ ਫਿਰ ਕੰਬੀ ਦਿੱਲੀ : ਹੋਟਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਦਹਿਲ ਗਿਆ ਪੂਰਾ ਇਲਾਕਾ
ਚੋਣ ਲੜਨਾ ਚਾਹੁੰਦੇ ਸਨ ਚਿਰਾਗ ਪਾਸਵਾਨ
ਚਿਰਾਗ ਪਾਸਵਾਨ ਨੇ ਕਈ ਵਾਰ ਕਿਹਾ ਸੀ ਕਿ ਉਹ ਚੋਣ ਲੜਨਾ ਚਾਹੁੰਦੇ ਹਨ। ਇਹ ਲੱਗਭਗ ਤੈਅ ਵੀ ਸੀ ਕਿ ਉਹ ਵਿਧਾਨ ਸਭਾ ਚੋਣਾਂ ’ਚ ਉੱਤਰਣਗੇ ਪਰ ਅੰਤ ’ਚ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ। 2020 ਦੀਆਂ ਵਿਧਾਨ ਸਭਾ ਚੋਣਾਂ ’ਚ ਰਾਜਗ ਤੋਂ ਬਗਾਵਤ ਕਰ ਇਕੱਲੇ ਉੱਤਰਨ ਵਾਲੇ ਚਿਰਾਗ ਪਾਸਵਾਨ ਇਸ ਵਾਰ ਰਾਜਗ ਦੇ ਨਾਲ ਮਿਲ ਕੇ ਲੜੇ ਅਤੇ ਉਨ੍ਹਾਂ ਦੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਚਿਰਾਗ ਪਾਸਵਾਨ ਨੇ ਵਿਧਾਨ ਸਭਾ ਚੋਣਾਂ ’ਚ ਧੂੰਆਂਧਾਰ ਪ੍ਰਚਾਰ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕੰਮਕਾਜ ਦੇ ਆਧਾਰ ’ਤੇ ਬਿਹਾਰ ਦੇ ਲੋਕਾਂ ਤੋਂ ਵੋਟਾਂ ਮੰਗੀਆਂ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
‘ਬਿਹਾਰ ਫਸਟ, ਬਿਹਾਰੀ ਫਸਟ’ ਦੀ ਗੱਲ
ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਚਿਰਾਗ ਨੂੰ ਸਿਰਫ ਇਕ ਸੀਟ ’ਤੇ ਜਿੱਤ ਮਿਲੀ ਸੀ। ਚਿਰਾਗ ਪਾਸਵਾਨ ‘ਬਿਹਾਰ ਫਸਟ, ਬਿਹਾਰੀ ਫਸਟ’ ਦੀ ਗੱਲ ਕਰਦੇ ਰਹੇ ਹਨ ਅਤੇ ਉਨ੍ਹਾਂ ਨੇ ਖੁੱਲ੍ਹ ਕੇ ਇੱਛਾ ਪ੍ਰਗਟਾਈ ਸੀ ਕਿ ਉਹ ਬਿਹਾਰ ਦੀ ਰਾਜਨੀਤੀ ’ਚ ਆਉਣਾ ਚਾਹੁੰਦੇ ਹਨ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
ਚਿਰਾਗ ਨੇ ਇਹ ਵੀ ਕਿਹਾ ਸੀ ਕਿ ਉਹ ਬਿਹਾਰ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਇਸ ਲਈ ਸਵਾਲ ਉੱਠ ਰਿਹਾ ਹੈ ਕਿ ਕੀ ਉਹ ਕੇਂਦਰ ਸਰਕਾਰ ਤੋਂ ਅਸਤੀਫਾ ਦੇ ਕੇ ਬਿਹਾਰ ’ਚ ਉਪ-ਮੁੱਖ ਮੰਤਰੀ ਬਣਨਗੇ? ਜਿਸ ਤਰ੍ਹਾਂ ਦਾ ਚੋਣ ਪ੍ਰਦਰਸ਼ਨ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨੇ ਕੀਤਾ ਹੈ, ਅਜਿਹੇ ’ਚ ਜੇਕਰ ਚਿਰਾਗ ਉਪ-ਮੁੱਖ ਮੰਤਰੀ ਦੀ ਕੁਰਸੀ ’ਤੇ ਦਾਅਵਾ ਠੋਕ ਵੀ ਦੇਣ ਤਾਂ ਨਹੀਂ ਲੱਗਦਾ ਕਿ ਭਾਜਪਾ ਜਾਂ ਜਦ (ਯੂ) ਉਸ ਨੂੰ ਨਜ਼ਰਅੰਦਾਜ਼ ਕਰ ਸਕਣਗੇ?
ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
