Bihar Election 2025: ਤੇਜ ਪ੍ਰਤਾਪ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਕੀਤਾ ਐਲਾਨ
Sunday, Jul 27, 2025 - 01:50 PM (IST)

ਨੈਸ਼ਨਲ ਡੈਸਕ : ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਵੈਸ਼ਾਲੀ ਜ਼ਿਲ੍ਹੇ ਦੀ ਮਹੂਆ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ। ਯਾਦਵ ਨੂੰ ਹਾਲ ਹੀ ਵਿੱਚ ਉਨ੍ਹਾਂ ਦੇ ਪਿਤਾ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੰਸਥਾਪਕ ਪ੍ਰਧਾਨ ਲਾਲੂ ਪ੍ਰਸਾਦ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਉਹ ਸਮਸਤੀਪੁਰ ਜ਼ਿਲ੍ਹੇ ਦੀ ਹਸਨਪੁਰ ਸੀਟ ਤੋਂ ਵਿਧਾਇਕ ਹਨ।
ਇਹ ਵੀ ਪੜ੍ਹੋ...ਵੱਡੀ ਖ਼ਬਰ : ਹਰਿਦੁਆਰ ਦੇ ਮਨਸਾ ਦੇਵੀ ਮੰਦਰ 'ਚ ਮਚੀ ਭਾਜੜ, 6 ਸ਼ਰਧਾਲੂਆਂ ਦੀ ਮੌਤ
ਤੇਜ ਪ੍ਰਤਾਪ ਯਾਦਵ ਨੇ ਬੀਤੀ ਸ਼ਾਮ ਨੂੰ ਇੱਥੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨੂੰ ਕਿਹਾ, "ਹਾਂ, ਇਸ ਵਾਰ ਮੈਂ ਮਹੂਆ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗਾ। ਮੇਰੇ ਵਿਰੋਧੀਆਂ ਨੂੰ ਜ਼ਰੂਰ ਮੁਸ਼ਕਲ ਹੋਵੇਗੀ।" ਉਨ੍ਹਾਂ ਕਿਹਾ, "ਮੈਨੂੰ ਲੋਕਾਂ ਦਾ ਸਮਰਥਨ ਹੈ... ਵੱਡੀ ਗਿਣਤੀ ਵਿੱਚ ਲੋਕ ਸੋਸ਼ਲ ਮੀਡੀਆ ਪਲੇਟਫਾਰਮ 'ਟੀਮ ਤੇਜ ਪ੍ਰਤਾਪ ਯਾਦਵ' ਨਾਲ ਜੁੜੇ ਹੋਏ ਹਨ।" ਯਾਦਵ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਪਣਾ ਅਹੁਦਾ ਨਹੀਂ ਬਚਾ ਸਕਣਗੇ। ਉਨ੍ਹਾਂ ਕਿਹਾ, "ਮੈਨੂੰ ਪੂਰਾ ਭਰੋਸਾ ਹੈ ਕਿ ਚਾਚਾ (ਨਿਤੀਸ਼) ਮੁੱਖ ਮੰਤਰੀ ਨਹੀਂ ਬਣਨਗੇ... ਜੇਕਰ ਸਰਕਾਰ ਬਣਾਉਣ ਵਾਲੇ ਨੌਜਵਾਨ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੀ ਗੱਲ ਕਰਦੇ ਹਨ, ਤਾਂ ਤੇਜ ਪ੍ਰਤਾਪ ਯਾਦਵ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ।"
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e