ਬਿਹਾਰ ਚੋਣ ਨਤੀਜਿਆਂ ਤੋਂ ਪਹਿਲਾਂ ਤੇਜਸਵੀ ਨੇ ਆਪਣੇ ਨੇਤਾਵਾਂ ਨੂੰ ਦਿੱਤੀ ਇਹ ਨਸੀਹਤ
Tuesday, Nov 10, 2020 - 11:09 AM (IST)
ਪਟਨਾ— ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਸਭ ਦੀਆਂ ਨਜ਼ਰਾਂ ਬਿਹਾਰ 'ਤੇ ਟਿਕੀਆਂ ਹਨ ਕਿ ਆਖਰਕਾਰ ਕੌਣ ਮੁੱਖ ਮੰਤਰੀ ਦੇ ਕੁਰਸੀ 'ਤੇ ਬਿਰਾਜਮਾਨ ਹੋਵੇਗਾ। ਦੱਸ ਦੇਈਏ ਕਿ ਤਿੰਨ ਪੜਾਵਾਂ 'ਚ 243 ਸੀਟਾਂ 'ਤੇ ਬਿਹਾਰ 'ਚ ਵੋਟਾਂ ਪਈਆਂ ਸਨ। ਕੁਝ ਹੀ ਦੇਰ ਵਿਚ ਸਾਰੀਆਂ ਸੀਟਾਂ 'ਤੇ ਤਸਵੀਰ ਸਾਫ਼ ਹੋ ਜਾਵੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਉੱਚ ਨੇਤਾਵਾਂ ਦੀ ਵਰਕਰਾਂ ਅਤੇ ਉਮੀਦਵਾਰਾਂ ਨੂੰ ਲੈ ਕੇ ਨਿਰਦੇਸ਼ ਵੀ ਆਉਣੇ ਸ਼ੁਰੂ ਹੋ ਗਏ ਹਨ। ਵੋਟਾਂ ਦੀ ਗਿਣਤੀ ਤੋਂ ਠੀਕ ਪਹਿਲਾਂ ਤੇਜਸਵੀ ਯਾਦਵ ਨੇ ਆਪਣੇ ਨੇਤਾਵਾਂ ਨੂੰ ਸਾਫ਼ ਨਿਰਦੇਸ਼ ਦਿੱਤੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਨਾ ਕਰਨ। ਦੱਸ ਦੇਈਏ ਕਿ ਤੇਜਸਵੀ ਯਾਦਵ (31) ਮਹਾਗਠਜੋੜ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ। ਇਸ ਵਾਰ ਦੀਆਂ ਚੋਣਾਂ 'ਚ ਉਨ੍ਹਾਂ ਦਾ ਮੁਕਾਬਲਾ ਮੌਜੂਦਾ ਮੁੱਖ ਮੰਤਰੀ ਅਤੇ ਜਦ (ਯੂ) ਨੇਤਾ ਨਿਤੀਸ਼ ਕੁਮਾਰ ਨਾਲ ਹੈ।
ਇਹ ਵੀ ਪੜ੍ਹੋ: ਤੇਜਸਵੀ ਯਾਦਵ ਦੇ ਘਰ ਦੇ ਬਾਹਰ 'ਟੋਟਕਾ', ਮੱਛੀਆਂ ਲੈ ਕੇ ਪਹੁੰਚੇ ਸਮਰਥਕ
ਤੇਜਸਵੀ ਨੇ ਆਪਣੇ ਘਰ ਦੇ ਬਾਹਰ ਖੜ੍ਹੇ ਨੇਤਾਵਾਂ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਬੁਲਾਇਆ ਅਤੇ ਸਾਫ਼ ਸ਼ਬਦਾਂ ਵਿਚ ਨਿਰਦੇਸ਼ ਦਿੱਤੇ ਕਿ ਨਤੀਜੇ ਕੁਝ ਵੀ ਹੋਣ ਪਰ ਕੋਈ ਵੀ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਗਲਤ ਸ਼ਬਦਾਂ ਦਾ ਇਸਤੇਮਾਲ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਮੈਂ ਵੇਖਿਆ ਹੈ ਕਿ ਕਈ ਨੇਤਾ ਕੈਮਰੇ ਦੇ ਸਾਹਮਣੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਬੋਲ ਰਹੇ ਹਨ, ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ ਦੇਣ ਵਾਲੇ ਨੇਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਬਾਈਡੇਨ-ਕਮਲਾ ਹੈਰਿਸ ਨੂੰ ਜਿੱਤ ਲਈ ਚਿੱਠੀ ਲਿਖ ਕੇ ਦਿੱਤੀ ਵਧਾਈ
ਦੱਸ ਦੇਈਏ ਕਿ ਇਸ ਵਾਰ ਦੀਆਂ ਚੋਣਾਂ ਵਿਚ ਜਿੱਤ ਦਾ ਸਿਹਰਾ ਕਿਸ ਦੇ ਸਿਰ ਸਜੇਗਾ, ਇਹ ਅੱਜ ਤੈਅ ਹੋ ਜਾਵੇਗਾ। ਨਿਤੀਸ਼ ਕੁਮਾਰ 15 ਸਾਲ ਤੋਂ ਬਿਹਾਰ ਦੇ ਮੁੱਖ ਮੰਤਰੀ ਅਹੁਦੇ 'ਤੇ ਬਣੇ ਹੋਏ ਹਨ। ਐਗਜ਼ਿਟ ਪੋਲ 'ਤੇ ਨਜ਼ਰ ਦੌੜਾਈ ਜਾਵੇ ਤਾਂ ਤੇਜਸਵੀ ਯਾਦਵ ਇਸ ਵਾਰ ਚੋਣਾਂ 'ਚ ਮੁੱਖ ਮੰਤਰੀ ਦੇ ਰੂਪ ਵਿਚ ਵੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ: ਫਤਿਹਵੀਰ ਦੀ ਯਾਦ ਨੂੰ ਤਾਜ਼ਾ ਕਰ ਗਿਆ 'ਪ੍ਰਹਿਲਾਦ', 90 ਘੰਟੇ ਲੜਦਾ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ