ਬਿਹਾਰ ਦੇ ਸਾਬਕਾ CM ਕਰਪੂਰੀ ਠਾਕੁਰ ਨੂੰ ਮਿਲੇਗਾ ਭਾਰਤ ਰਤਨ, PM ਮੋਦੀ ਨੇ ਟਵੀਟ ਕਰ ਦਿੱਤੀ ਜਾਣਕਾਰੀ

Wednesday, Jan 24, 2024 - 01:11 AM (IST)

ਬਿਹਾਰ ਦੇ ਸਾਬਕਾ CM ਕਰਪੂਰੀ ਠਾਕੁਰ ਨੂੰ ਮਿਲੇਗਾ ਭਾਰਤ ਰਤਨ, PM ਮੋਦੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਨੇਤਾ ਕਰਪੂਰੀ ਠਾਕੁਰ ਨੂੰ ਮਰਨ ਉਪਰੰਤ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਜਾਵੇਗਾ। ਕਰਪੂਰੀ ਠਾਕੁਰ ਦੀ ਬੁੱਧਵਾਰ ਨੂੰ ਹੋਣ ਵਾਲੀ 100ਵੀਂ ਜਯੰਤੀ ਤੋਂ ਪਹਿਲਾਂ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ। 

ਦੱਸ ਦੇਈਏ ਕਿ ਜਨਤਾ ਦਲ ਯੂਨਾਈਟਿਡ (ਜੇਡੀ-ਯੂ) ਨੇ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਸੀ। ਉਹ ਪੱਛੜੀਆਂ ਸ਼੍ਰੇਣੀਆਂ ਦੇ ਹਿੱਤਾਂ ਦੀ ਵਕਾਲਤ ਕਰਨ ਲਈ ਜਾਣੇ ਜਾਂਦੇ ਸਨ। 24 ਜਨਵਰੀ ਨੂੰ ਉਨ੍ਹਾਂ ਦੀ ਜਯੰਤੀ ਹੈ। ਕਰਪੂਰੀ ਠਾਕੁਰ 2 ਵਾਰ ਬਿਹਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਇਕ ਵਾਰ ਡਿਪਟੀ ਸੀ.ਐੱਮ. ਰਹੇ ਹਨ। ਉਹ ਬਿਹਾਰ ਦੇ ਪਹਿਲੇ ਗੈਰ-ਕਾਂਗਰਸੀ ਮੁੱਖ ਮੰਤਰੀ ਸਨ। 

ਇਹ ਵੀ ਪੜ੍ਹੋ- ਦਸੂਹਾ 'ਚ ਥਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 1 ਨੌਜਵਾਨ ਦੀ ਹੋਈ ਮੌਤ, ਦੂਜਾ ਗੰਭੀਰ ਜ਼ਖ਼ਮੀ

ਉਹ ਪਹਿਲੀ ਵਾਰ 1952 ਵਿਚ ਵਿਧਾਨ ਸਭਾ ਚੋਣਾਂ ਜਿੱਤੇ। 1967 ਵਿਚ ਕਰਪੂਰੀ ਠਾਕੁਰ ਡਿਪਟੀ ਸੀ.ਐੱਮ. ਬਣਨ ’ਤੇ ਬਿਹਾਰ ’ਚ ਅੰਗਰੇਜ਼ੀ ਦੀ ਜ਼ਰੂਰਤ ਨੂੰ ਖਤ਼ਮ ਕਰ ਦਿੱਤਾ ਗਿਆ ਸੀ। ‘ਜਨਨਾਇਕ’ ਦੇ ਨਾਂ ਨਾਲ ਮਸ਼ਹੂਰ ਠਾਕੁਰ ਦਸੰਬਰ 1970 ਤੋਂ ਜੂਨ 1971 ਤੱਕ ਅਤੇ ਦਸੰਬਰ 1977 ਤੋਂ ਅਪ੍ਰੈਲ 1979 ਤੱਕ ਬਿਹਾਰ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦਾ 17 ਫਰਵਰੀ 1988 ’ਚ ਦਿਹਾਂਤ ਹੋ ਗਿਆ ਸੀ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਐਕਸ' 'ਤੇ ਕਰਪੂਰੀ ਠਾਕੁਰ ਦੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ, ''ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਭਾਰਤ ਸਰਕਾਰ ਨੇ ਮਹਾਨ 'ਜਨ ਨਾਇਕ' ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਇਹ ਸਨਮਾਨ ਉਨ੍ਹਾਂ ਦੀ ਜਯੰਤੀ ਮੌਕੇ ਦਿੱਤਾ ਜਾ ਰਿਹਾ ਹੈ।''

 

ਇਹ ਵੀ ਪੜ੍ਹੋ- ਸ਼ੂਗਰ ਮਿੱਲ 'ਚ ਫਿਟਰ ਵਜੋਂ ਕੰਮ ਕਰਦਾ ਮੁਲਾਜ਼ਮ ਹੋਇਆ ਲਾਪਤਾ, CCTV ਫੁਟੇਜ ਦੇ ਆਧਾਰ 'ਤੇ ਕੀਤੀ ਜਾ ਰਹੀ ਜਾਂਚ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News