ਬਿਹਾਰ ਦੇ ਉੱਪ ਮੁੱਖ ਮੰਤਰੀਆਂ ਨੂੰ ਮਿਲੇਗੀ ''Z'' ਸ਼੍ਰੇਣੀ ਦੀ ਸੁਰੱਖਿਆ

Saturday, Apr 18, 2026 - 12:40 PM (IST)

ਬਿਹਾਰ ਦੇ ਉੱਪ ਮੁੱਖ ਮੰਤਰੀਆਂ ਨੂੰ ਮਿਲੇਗੀ ''Z'' ਸ਼੍ਰੇਣੀ ਦੀ ਸੁਰੱਖਿਆ

ਪਟਨਾ- ਬਿਹਾਰ ਸਰਕਾਰ ਨੇ ਉੱਪ ਮੁੱਖ ਮੰਤਰੀਆਂ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਦੀ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਦੋਵੇਂ ਉੱਪ ਮੁੱਖ ਮੰਤਰੀਆਂ ਨੂੰ ਹੁਣ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵਲੋਂ ਚੌਧਰੀ ਅਤੇ ਯਾਦਵ ਦੀ ਸੁਰੱਖਿਆ ਵਿਵਸਥਾ ਦੀ ਸਮੀਖਿਆ ਕੀਤੇ ਜਾਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। 

'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ 'ਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਇਕ ਸਮਰਪਿਤ ਟੀਮ ਸ਼ਾਮਲ ਹੁੰਦੀ ਹੈ, ਜੋ ਉੱਨਤ ਹਥਿਆਰਾਂ ਨਾਲ ਲੈੱਸ ਹੁੰਦੀ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਹੁਣ ਰਾਜ ਸਭਾ ਦੇ ਮੈਂਬਰ ਹਨ। ਉਨ੍ਹਾਂ ਨੂੰ ਹਾਲ 'ਚ ਸੂਬਾ ਸਰਕਾਰ ਵਲੋਂ 'ਜ਼ੈੱਡ ਪਲੱਸ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਅਧਿਕਾਰੀ ਨੇ ਕਿਹਾ,''ਜ਼ੈੱਡ  ਪਲੱਸ ਦੀ ਸੁਰੱਖਿਆ ਸਰਕਾਰ ਵਲੋਂ ਪ੍ਰਦਾਨ ਕੀਤੇ ਜਾਣ ਵਾਲੀ ਸਭ ਤੋਂ ਉੱਚ ਪੱਧਰ ਦੀ ਸੁਰੱਖਿਆ ਵਿਵਸਥਾ ਹੈ।'' ਬਿਹਾਰ 'ਚ 15 ਅਪ੍ਰੈਲ ਨੂੰ ਪਹਿਲੀ ਵਾਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੀ ਅਤੇ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News