ਬਿਹਾਰ ਸਰਕਾਰ ਨੇ ਵਿੱਤ ਸਾਲ 2025-26 ਲਈ 3.17 ਲੱਖ ਕਰੋੜ ਦਾ ਬਜਟ ਕੀਤਾ ਪੇਸ਼
Monday, Mar 03, 2025 - 05:16 PM (IST)

ਪਟਨਾ- ਬਿਹਾਰ 'ਚ ਨਿਤੀਸ਼ ਕੁਮਾਰ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ 'ਚ ਵਿੱਤ ਸਾਲ 2025-26 ਲਈ ਕਰੀਬ 3.17 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਦਾ ਆਖ਼ਰੀ ਬਜਟ ਹੈ। ਵਿੱਤ ਵਿਭਾਗ ਦਾ ਵੀ ਚਾਰਜ ਸੰਭਾਲ ਰਹੇ ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਬਿਹਾਰ ਵਿਧਾਨ ਸਭਾ 'ਚ 3.17 ਲੱਖ ਕਰੋੜ ਦਾ ਬਜਟ ਪੇਸ਼ ਕਰਦੇ ਹੋਏ ਸਦਨ ਨੂੰ ਦੱਸਿਆ ਕਿ ਇਸ ਸਾਲ ਬਜਟ ਦਾ ਕੁੱਲ ਆਕਾਰ ਪਿਛਲੇ ਵਿੱਤ ਸਾਲ ਦੀ ਤੁਲਨਾ 'ਚ 38,169 ਕਰੋੜ ਰੁਪਏ ਵੱਧ ਹੈ।''
ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੱਸੇ ਗਏ 'ਸਭ ਕਾ ਸਾਥ ਸਭ ਕਾ ਵਿਕਾਸ' ਦੇ ਸਿਧਾਂਤ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ 'ਨਿਆਂ ਨਾਲ ਵਿਕਾਸ' 'ਤੇ ਆਧਾਰਤ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਦੇ ਵਿਰੋਧੀ ਰਹੇ ਸਮਾਰਟ ਚੌਧਰੀ ਦੇ ਰਾਜ ਦੇ ਵਿੱਤ ਮੰਤਰੀ ਵਜੋਂ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨਾਲ ਬੈਠੇ ਜਨਤਾ ਦਲ (ਯੂ) ਦੇ ਮੁਖੀ ਨੇ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਚੌਧਰੀ ਨੂੰ ਸ਼ਾਬਾਸ਼ੀ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8