ਬਿਹਾਰ ਦੇ ਗਯਾ ''ਚ ਭਾਜਪਾ ਆਗੂ ਦਾ ਬੇਰਹਿਮੀ ਨਾਲ ਕੀਤਾ ਕਤਲ

Thursday, Apr 12, 2018 - 08:07 PM (IST)

ਬਿਹਾਰ ਦੇ ਗਯਾ ''ਚ ਭਾਜਪਾ ਆਗੂ ਦਾ ਬੇਰਹਿਮੀ ਨਾਲ ਕੀਤਾ ਕਤਲ

ਪਟਨਾ— ਬਿਹਾਰ 'ਚ ਅਪਰਾਧਾਂ ਦਾ ਗ੍ਰਾਫ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਆਏ ਦਿਨੀਂ ਕਤਲ ਅਤੇ ਲੁੱਟ ਜਿਹੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ। ਇਥੇ ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਲੋਕ ਪੁਲਸ ਵਿਵਸਥਾ 'ਤੇ ਹੀ ਸਵਾਲ ਖੜ੍ਹੇ ਕਰਨ ਲੱਗੇ ਹਨ। ਇਥੋਂ ਦੇ ਗਯਾ ਇਲਾਕੇ 'ਚ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਭਾਜਪਾ ਆਗੂ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਆਗੂ ਦਾ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਭਾਜਪਾ ਆਗੂ ਵਿਨੋਦ ਸਿੰਘ ਦਾ ਕੀਤਾ ਗਿਆ ਕਤਲ
ਸੂਤਰਾਂ ਮੁਤਾਬਕ ਜ਼ਿਲੇ ਦੇ ਅਤਰੀ ਇਲਾਕੇ ਦੇ ਸਾਰਸ ਪਿੰਡ 'ਚ ਅਪਰਾਧੀਆਂ ਨੇ ਭਾਜਪਾ ਆਗੂ ਵਿਨੋਦ ਸਿੰਘ ਨਾਲ ਪਹਿਲਾਂ ਕੁੱਟ ਮਾਰ ਕੀਤੀ ਅਤੇ ਬਾਅਦ 'ਚ ਉਸ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਦਾ ਮਾਹੌਲ ਬਣ ਗਿਆ ਹੈ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਸਾਫ-ਸਾਫ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਇਸ ਮਾਮਲੇ 'ਚ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


Related News