ਨਿਤੀਸ਼ ਨੇ ਜੇਤਲੀ ਦੀ ਜਯੰਤੀ ਮੌਕੇ ਬੁੱਤ ਦਾ ਕੀਤਾ ਉਦਘਾਟਨ, ਕਿਹਾ- ਬਿਹਾਰ ਨਾਲ ਰਿਹੈ ਖਾਸ ਲਗਾਅ

12/28/2019 4:29:41 PM

ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਭਾਵ ਸ਼ਨੀਵਾਰ ਨੂੰ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਆਦਮ ਕੱਦ ਬੁੱਤ ਦਾ ਉਦਘਾਟਨ ਕੀਤਾ। ਇਹ ਬੁੱਤ ਉਨ੍ਹਾਂ ਦੀ ਜਯੰਤੀ ਮੌਕੇ ਪਟਨਾ ਵਿਖੇ ਕੰਕੜਬਾਗ ਪਾਰਕ ਨੰਬਰ-31 'ਚ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਅਰੁਣ ਜੇਤਲੀ ਦਾ ਪਰਿਵਾਰ ਅਤੇ ਡਿਪਟੀ ਸੀ. ਐੱਮ. ਸੁਸ਼ੀਲ ਮੋਦੀ ਵੀ ਮੌਜੂਦ ਰਹੇ। ਨਿਤੀਸ਼ ਕੁਮਾਰ ਨੇ ਅਰੁਣ ਜੇਤਲੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਦਿੱਤੀ। ਇੱਥੇ ਦੱਸਣਯੋਗ ਹੈ ਕਿ ਨਿਤੀਸ਼ ਨੇ ਇਸ ਸਾਲ ਅਗਸਤ ਮਹੀਨੇ ਅਰੁਣ ਜੇਤਲੀ ਦਾ ਸੂਬੇ 'ਚ ਬੁੱਤ ਲਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਤਲੀ ਦਾ ਜਨਮ ਦਿਵਸ ਹਰ ਸਾਲ ਸਰਕਾਰੀ ਸਮਾਰੋਹ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਤਲੀ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਬਿਹਾਰ ਨਾਲ ਉਨ੍ਹਾਂ ਦਾ ਖਾਸ ਲਗਾਅ ਸੀ। ਅਰੁਣ ਜੀ ਨੇ ਬਿਹਾਰ ਲਈ ਜੋ ਸਹਿਯੋਗ ਕੀਤਾ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 

ਇਸ ਮੌਕੇ ਅਰੁਣ ਜੇਤਲੀ ਦੇ ਪੁੱਤਰ ਰੋਹਨ ਜੇਤਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ (ਅਰੁਣ ਜੇਤਲੀ) ਦਾ ਬਿਹਾਰ ਨਾਲ ਗੂੜ੍ਹਾ ਨਾਅਤਾ ਰਿਹਾ ਹੈ। ਉਨ੍ਹਾਂ ਨੇ ਸਮਾਜਕ ਕੰਮਾਂ 'ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦੇ ਨੇਤਾਵਾਂ ਵਿਚਾਲੇ ਬਹੁਤ ਚੰਗੇ ਸੰੰਬੰਧ ਰਹੇ ਸਨ। ਦੱਸਣਯੋਗ ਹੈ ਕਿ ਅਰੁਣ ਜੇਤਲੀ ਇਸ ਸਾਲ 24 ਅਗਸਤ 2019 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਨੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ (ਏਮਜ਼) ਦਿੱਲੀ ਵਿਖੇ ਆਖਰੀ ਸਾਹ ਲਿਆ ਸੀ। ਉਹ 6 ਸਾਲ ਦੇ ਸਨ। 25 ਅਗਸਤ ਨੂੰ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।

Tanu

This news is Content Editor Tanu