ਬਿਹਾਰ ’ਚ ਆਸਮਾਨੀ ਬਿਜਲੀ ਡਿੱਗਣ ਕਾਰਨ 10 ਵਿਅਕਤੀਆਂ ਦੀ ਮੌਤ
Sunday, Jul 07, 2024 - 11:31 PM (IST)
ਪਟਨਾ, (ਭਾਸ਼ਾ)- ਬਿਹਾਰ ਦੇ 9 ਜ਼ਿਲਿਆਂ ’ਚ ਪਿਛਲੇ 24 ਘੰਟਿਆਂ ਦੌਰਾਨ ਆਸਮਾਨੀ ਬਿਜਲੀ ਡਿੱਗਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ।
ਮੁੱਖ ਮੰਤਰੀ ਦਫ਼ਤਰ ਨੇ ਐਤਵਾਰ ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ। ਆਸਮਾਨੀ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨਾਲ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਆਸਮਾਨੀ ਬਿਜਲੀ ਡਿੱਗਣ ਕਾਰਨ ਨਾਲੰਦਾ ’ਚ 2 ਅਤੇ ਵੈਸ਼ਾਲੀ, ਭਾਗਲਪੁਰ, ਸਹਰਸਾ, ਰੋਹਤਾਸ, ਸਾਰਨ, ਜਮੁਈ, ਭੋਜਪੁਰ ਤੇ ਗੋਪਾਲਗੰਜ ’ਚ ਇਕ-ਇੱਇ ਵਿਅਕਤੀ ਦੀ ਮੌਤ ਹੋਈ।
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਤੀਸ਼ ਕੁਮਾਰ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਪੂਰੀ ਤਰ੍ਹਾਂ ਸੁਚੇਤ ਰਹਿਣ ਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਸੁਝਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।