ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

01/02/2020 12:40:56 PM

ਪਟਨਾ— ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਅਤੇ ਦੁਨੀਆ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬਿਹਾਰ 'ਚ ਵੀ ਸਿੱਖ ਸ਼ਰਧਾਲੂਆਂ 'ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰਦੁਆਰਿਆਂ 'ਚ ਵਿਸ਼ੇਸ਼ ਕੀਰਤਨ ਅਤੇ ਦੀਵਾਨ ਸਜਾਏ ਗਏ ਹਨ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਿੱਖ ਭਾਈਚਾਰੇ ਦੇ ਲੋਕਾਂ ਅਤੇ ਸਾਰੇ ਬਿਹਾਰ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਵੀਰਵਾਰ ਦੀ ਸਵੇਰ ਨਿਤੀਸ਼ ਕੁਮਾਰ ਕਰੀਬ 11 ਵਜੇ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪੁੱਜੇ ਅਤੇ ਮੱਥਾ ਟੇਕਿਆ। ਮੁੱਖ ਮੰਤਰੀ ਤੋਂ ਇਲਾਵਾ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਵੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।PunjabKesariਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਵੀ ਦਿੱਤੀਆਂ ਸ਼ੁੱਭਕਾਮਨਾਵਾਂ
ਸ੍ਰੀ ਪਟਨਾ ਸਾਹਿਬ 'ਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇੱਥੇ ਸਵੇਰੇ 4.15 ਵਜੇ ਤੋਂ ਭਜਨ-ਕੀਰਤਨ ਕੀਤਾ ਜਾ ਰਿਹਾ ਹੈ, ਜੋ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇਨ੍ਹਾਂ ਧਾਰਮਿਕ ਆਯੋਜਨਾਂ ਨਾਲ ਸੰਗਤਾਂ ਨਿਹਾਲ ਹੋ ਰਹੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਪਟਨਾ ਸਾਹਿਬ 'ਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪਟਨਾ ਸ਼ਹਿਰ ਦੀਆਂ ਗਲੀਆਂ 'ਚ ਵੀ ਇਸ ਪ੍ਰਕਾਸ਼ ਪੁਰਬ ਦੀ ਖੁਸ਼ੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਬਿਹਾਰ ਦੇ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਵੀ ਇਸ ਮੌਕੇ ਸਾਰਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਹਨ।PunjabKesari

PunjabKesari

PunjabKesari

PunjabKesari

PunjabKesari


DIsha

Content Editor

Related News