ਬਿਹਾਰ : ਮਰੀਜ਼ ਦੀ ਮੌਤ ਦੇ ਬਾਅਦ ਗੁੱਸਾਏ ਲੋਕਾਂ ਨੇ ਹਸਪਤਾਲ ਨੂੰ ਲਾਈ ਅੱਗ

Sunday, Jul 02, 2017 - 12:32 AM (IST)

ਬਿਹਾਰ : ਮਰੀਜ਼ ਦੀ ਮੌਤ ਦੇ ਬਾਅਦ ਗੁੱਸਾਏ ਲੋਕਾਂ ਨੇ ਹਸਪਤਾਲ ਨੂੰ ਲਾਈ ਅੱਗ

ਪਟਨਾ— ਬਿਹਾਰ ਦੇ ਨਾਮਦਾ ਹਸਪਤਾਲ 'ਚ ਕੁਝ ਗੁੱਸਾਏ ਲੋਕਾਂ ਨੇ ਸ਼ਨੀਵਾਰ ਨੂੰ ਅੱਗ ਲਗਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇਕ ਵਿਅਕਤੀ ਬਿਜਲੀ ਦੀ ਝਟਕਾ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਦੇ ਬਾਅਦ ਉਸ ਨੂੰ ਨਾਮਦਾ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਸਪਤਾਨ 'ਚ ਸਟਾਫ ਨਾ ਹੋਣ ਕਾਰਨ ਪੀੜਤ ਦੀ ਮੌਤ ਹੋ ਗਈ, ਜਿਸ ਦੇ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਨੂੰ ਅੱਗ ਲਗਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਸਖਤ ਮਿਹਨਤ ਕਰ ਅੱਗ 'ਤੇ ਕਾਬੂ ਪਾਇਆ। ਇਸ ਅੱਗ ਨਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।


Related News