ਬਿਹਾਰ ''ਚ ਬਿਜਲੀ ਡਿੱਗਣ ਕਾਰਨ 17 ਲੋਕਾਂ ਦੀ ਮੌਤ

Wednesday, Sep 18, 2019 - 10:14 AM (IST)

ਬਿਹਾਰ ''ਚ ਬਿਜਲੀ ਡਿੱਗਣ ਕਾਰਨ 17 ਲੋਕਾਂ ਦੀ ਮੌਤ

ਪਟਨਾ—ਬਿਹਾਰ ਦੇ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋਈ। ਇਸ ਦੇ ਨਾਲ ਆਸਮਾਨੀ ਬਿਜਲੀ ਡਿੱਗੀ, ਜਿਸ ਕਾਰਨ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਕਈ ਜ਼ਿਲਿਆਂ 'ਚ ਤੇਜ਼ ਹਵਾ ਨਾਲ ਭਾਰੀ ਬਾਰਿਸ਼ ਹੋਈ। ਇਸ ਦੌਰਾਨ ਕੈਮੂਰ 'ਚ 4, ਪੂਰਬੀ ਚੰਪਾਰਨ 'ਚ 3, ਅਰਵਲ, ਜਹਾਨਾਬਾਦ 'ਚ 2 ਅਤੇ ਗਯਾ 'ਚ 1 ਵਿਅਕਤੀ ਦੀ ਮੌਤ ਹੋ ਗਈ।

ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਈ ਇਲਾਕਿਆਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਖਰਾਬ ਮੌਸਮ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।


author

Iqbalkaur

Content Editor

Related News