ਬਿਹਾਰ SIR ਮਾਮਲਾ; ਨਵੇਂ ਫਾਰਮ-6 ’ਤੇ ਕੋਈ ਫ਼ੈਸਲਾ ਨਹੀਂ ਦਿੱਤਾ : ਸੁਪਰੀਮ ਕੋਰਟ
Tuesday, Oct 13, 2026 - 12:35 PM (IST)
ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਨਵੇਂ ਫਾਰਮ-6 ’ਤੇ ਕੋਈ ਫ਼ੈਸਲਾ ਨਹੀਂ ਦਿੱਤਾ ਸੀ। ਫਾਰਮ-6 ਉਹ ਅਰਜ਼ੀ ਫਾਰਮ ਹੈ, ਜਿਸ ਰਾਹੀਂ ਕੋਈ ਯੋਗ ਵਿਅਕਤੀ ਵੋਟਰ ਸੂਚੀ ਵਿਚ ਆਪਣਾ ਨਾਂ ਸ਼ਾਮਲ ਕਰਵਾਉਣ ਲਈ ਅਪੀਲ ਕਰਦਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਵੱਲੋਂ ਐੱਸ. ਆਈ. ਆਰ. ਨਾਲ ਸਬੰਧਤ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਪਟੀਸ਼ਨਰ ਵੱਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਕਿ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਫਾਰਮ-6 ਨੂੰ ਸਰਵਉੱਚ ਅਦਾਲਤ ਨੇ ਮਨਜ਼ੂਰੀ ਦਿੱਤੀ ਹੈ। ਇਸ ’ਤੇ ਜਸਟਿਸ ਬਾਗਚੀ ਨੇ ਕਿਹਾ ਕਿ ਨਵੇਂ ਫਾਰਮ-6 ’ਤੇ ਕੋਈ ਅਦਾਲਤੀ ਫ਼ੈਸਲਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬੈਂਚ ਨੇ ਬਿਹਾਰ ਵਿਚ ਐੱਸ. ਆਈ. ਆਰ. ਨਾਲ ਜੁੜੇ ਮਾਮਲੇ ਦੀ ਸੁਣਵਾਈ ਕੀਤੀ ਸੀ, ਉਦੋਂ ਨਵੇਂ ਫਾਰਮ-6 ਦਾ ਮੁੱਦਾ ਸਾਹਮਣੇ ਨਹੀਂ ਸੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਵਕੀਲਾਂ ਨੂੰ ਸ਼ਾਂਤਮਈ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਅਧਿਕਾਰ
ਚੀਫ਼ ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਹਰੇਕ ਵਕੀਲ ਨੂੰ ਨਿਰਧਾਰਿਤ ਸਥਾਨਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਅਧਿਕਾਰ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਅੱਗੇ ਸੀਨੀਅਰ ਵਕੀਲ ਗੋਪਾਲ ਸ਼ੰਕਰ ਨਾਰਾਇਣਨ ਨੇ ਦਲੀਲ ਦਿੱਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨ ਖ਼ਿਲਾਫ ਪ੍ਰਦਰਸ਼ਨਾਂ ਦੌਰਾਨ ਵਕੀਲਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ‘ਪੁਲਸ ਧੱਕੇਸ਼ਾਹੀ’ ਦੇ ਵੀ ਕੁੱਝ ਮਾਮਲੇ ਸਾਹਮਣੇ ਆਏ। ਇਸ ’ਤੇ ਬੈਂਚ ਨੇ ਮਾਮਲੇ ਨੂੰ ਮੰਗਲਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰਨ ’ਤੇ ਸਹਿਮਤੀ ਪ੍ਰਗਟਾਈ। ਸ਼ੰਕਰ ਨਾਰਾਇਣਨ ਨੇ ਵਕੀਲਾਂ ਖ਼ਿਲਾਫ ਕਥਿਤ ਪੁਲਸ ਕਾਰਵਾਈ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.) ਦੀ ਧਾਰਾ 163 ਤਹਿਤ ਕਿਸੇ ਆਦੇਸ਼ ਦੇ ਜਨਤਕ ਤੌਰ ’ਤੇ ਉਪਲਬਧ ਨਾ ਹੋਣ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੀਨੀਅਰ ਵਕੀਲ ਸ਼ਾਦਾਨ ਫਰਾਸਾਤ ਨੂੰ ਸੜਕਾਂ ’ਤੇ ਘਸੀਟਿਆ ਗਿਆ।
ਇਹ ਵੀ ਪੜ੍ਹੋ : ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ ’ਤੇ ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
