ਬੀਕਾਨੇਰ ''ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ
Tuesday, Nov 12, 2019 - 01:39 PM (IST)

ਬੀਕਾਨੇਰ—ਰਾਜਸਥਾਨ ਦੇ ਬੀਕਾਨੇਰ 'ਚ ਅੱਜ ਭਾਵ ਮੰਗਲਵਾਰ ਸਵੇਰਸਾਰ ਭਿਆਨਕ ਹਾਦਸਾ ਵਾਪਰ ਗਿਆ। ਦੇਸ਼ਨੋਕ ਸ਼ਹਿਰ 'ਚ ਕਾਰ ਅਤੇ ਟਰੱਕ ਦੀ ਸਿੱਧੀ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਜਦਕਿ 5 ਤੋਂ ਜ਼ਿਆਦਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਇਹ ਵੀ ਦੱਸਿਆ ਜਾਂਦਾ ਹੈ ਕਿ ਹਾਦਸਾਗ੍ਰਸਤ ਲੋਕਾਂ ਦੀ ਜਾਣਕਾਰੀ ਹੁਣ ਤੱਕ ਨਹੀਂ ਮਿਲ ਸਕੀ ਹੈ। ਜ਼ਖਮੀਆਂ 'ਚੋਂ ਕਈ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।