ਵੱਡੀ ਖ਼ਬਰ: ਨਿਲਾਮ ਹੋਵੇਗਾ ਬੀਕਾਨੇਰ ਹਾਊਸ, ਅਦਾਲਤ ਨੇ ਦਿੱਤੇ ਹੁਕਮ

Thursday, Nov 21, 2024 - 05:08 PM (IST)

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਇੱਕ ਕੰਪਨੀ ਨੂੰ 50.31 ਲੱਖ ਰੁਪਏ ਦੀ ਸਾਲਸੀ ਰਕਮ ਦਾ ਭੁਗਤਾਨ ਨਾ ਕਰਨ ਲਈ ਰਾਜਸਥਾਨ ਵਿੱਚ ਨੋਖਾ ਨਗਰਪਾਲਿਕਾ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਆਦੇਸ਼ ਪਾਸ ਕਰਦੇ ਹੋਏ ਜ਼ਿਲ੍ਹਾ ਜੱਜ ਵਿਦਿਆ ਪ੍ਰਕਾਸ਼ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਨਗਰਪਾਲਿਕਾ ਦੁਆਰਾ ਦਾਇਰ ਕੀਤੀ ਗਈ ਅਪੀਲ ਨੂੰ ਰੱਦ ਕੀਤੇ ਜਾਣ ਤੋਂ ਬਾਅਦ 'ਐਨਵੀਰੋ ਇਨਫਰਾ ਇੰਜੀਨੀਅਰਜ਼ ਪ੍ਰਾਈਵੇਟ ਲਿਮਟਿਡ' ਦੇ ਹੱਕ ਵਿੱਚ ਸਾਲ 2020 ਦਾ ਆਰਬਿਟਰੇਸ਼ਨ ਆਰਡਰ ਅੰਤਿਮ ਬਣ ਗਿਆ ਹੈ। 

ਇਹ ਵੀ ਪੜ੍ਹੋ - BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਇਸ ਦੇ ਨਾਲ ਹੀ ਜੱਜ ਨੇ 18 ਸਤੰਬਰ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਕਿ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਜੱਜ ਨੇ ਕਿਹਾ ਕਿ ਇਸ ਗੱਲ ਨੂੰ ਨੋਟ ਕਰਦੇ ਹੋਏ ਕਿ ਵਾਰ-ਵਾਰ ਮੌਕੇ ਦੇਣ ਦੇ ਬਾਵਜੂਦ ਕਰਜ਼ਦਾਰ ਆਪਣੀ ਜਾਇਦਾਦ ਦਾ ਹਲਫਨਾਮਾ ਪੇਸ਼ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ ਹੈ। ਅਦਾਲਤ ਨੇ ਡਿਕਰੀ ਧਾਰਕ (DH) ਦੀ ਤਰਫੋਂ ਪੇਸ਼ ਕੀਤੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦੇ ਕਿਹਾ ਕਿ ਕਰਜ਼ਦਾਰ ਦੀ ਅਚੱਲ ਜਾਇਦਾਦ ਅਰਥਾਤ ਬੀਕਾਨੇਰ ਹਾਊਸ ਦੇ ਖ਼ਿਲਾਫ਼ ਕੁਰਕੀ ਵਾਰੰਟ ਜਾਰੀ ਕਰਨ ਦਾ ਇਹ ਇੱਕ ਢੁਕਵਾਂ ਮਾਮਲਾ ਹੈ।

ਇਹ ਵੀ ਪੜ੍ਹੋ - ਦਿੱਲੀ ਵਿਧਾਨ ਸਭਾ ਚੋਣਾਂ: 'ਆਪ' ਨੇ ਐਲਾਨ 'ਤੇ ਉਮੀਦਵਾਰ, ਆ ਗਈ ਪੂਰੀ LIST

ਅਦਾਲਤ ਨੇ ਇਹ ਫ਼ੈਸਲਾ ਸਾਲਸੀ ਟ੍ਰਿਬਿਊਨਲ ਵੱਲੋਂ 21 ਜਨਵਰੀ 2020 ਨੂੰ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਤਾ ਹੈ। ਜੱਜ ਨੇ ਕਿਹਾ ਕਿ ਅਦਾਲਤ ਨੇ ਫੈਸਲਾ ਦਿੱਤਾ ਸੀ ਕਿ ਨੋਖਾ ਨਗਰਪਾਲਿਕਾ ਜਾਇਦਾਦ ਨੂੰ ਵੇਚ ਨਹੀਂ ਸਕਦੀ ਜਾਂ ਇਸ ਨੂੰ ਤੋਹਫ਼ੇ ਜਾਂ ਕਿਸੇ ਹੋਰ ਤਰੀਕੇ ਨਾਲ ਤਬਦੀਲ ਨਹੀਂ ਕਰ ਸਕਦੀ। ਜੱਜ ਨੇ ਨੋਖਾ ਨਗਰ ਪਾਲਿਕਾ ਦੇ ਨੁਮਾਇੰਦੇ ਨੂੰ ਅਗਲੀ ਸੁਣਵਾਈ 29 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News