ਭਰਮੌਰ ਚੌਂਕ ਨਜ਼ਦੀਕ ਪਲਟੀ ਕਾਰ, ਸਵਾਰੀਆਂ ਦਾ ਹੋਇਆ ਬਚਾਅ

02/19/2018 11:50:35 AM

ਚੰਬਾ— ਸ਼ਹਿਰ ਦੇ ਭਰਮੌਰ ਨਜ਼ਦੀਕ ਸਵੇਰੇ ਇਕ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਪਲਟ ਗਈ। ਹਾਦਸੇ ਦਾ ਵੱਡਾ ਕਾਰਨ ਕਾਰ ਦੀ ਤੇਜ਼ ਸਪੀਡ ਦੱਸੀ ਜਾ ਰਹੀ ਹੈ। ਜਦੋਂ ਇਸ ਘਟਨਾ ਦਾ ਪਤਾ ਸਥਾਨਕ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੇ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ 'ਚ ਸਵਾਰ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਸ ਦੌਰਾਨ ਇਕ ਵੱਡਾ ਹਾਦਸਾ ਟਲ ਗਿਆ। ਹਾਦਸੇ 'ਚ ਸਵਾਰੀਆਂ ਨੂੰ ਮਾਮੁਲੀ ਸੱਟਾਂ ਲੱਗੀਆਂ ਅਤੇ ਉਨ੍ਹ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਹੁਣ ਹਾਦਸੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਵੀ ਭੀੜ ਜਮਾ ਹੋ ਗਈ।


Related News