ਖੜ੍ਹੇ ਟਰੱਕ ਨਾਲ ਟਕਰਾਈ ਬਾਈਕ, ਪਿਓ ਸਣੇ ਮਾਸੂਮ ਪੁੱਤ ਦੀ ਮੌਕੇ 'ਤੇ ਮੌਤ

Wednesday, Oct 09, 2024 - 10:42 AM (IST)

ਸਿਹੋਰ : ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ 'ਚ ਇੰਦੌਰ-ਭੋਪਾਲ ਹਾਈਵੇਅ 'ਤੇ ਚੱਲ ਰਹੇ ਇਕ ਮੋਟਰਸਾਈਕਲ ਦੀ ਟੱਕਰ ਖੜ੍ਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਹਾਦਸੇ 'ਚ ਮੋਟਰਸਾਈਕਲ 'ਤੇ ਬੈਠੀ ਨੌਜਵਾਨ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਔਰਤ ਨੂੰ ਜ਼ਿਲ੍ਹਾ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ

ਦੂਜੇ ਪਾਸੇ ਕੋਤਵਾਲੀ ਪੁਲਸ ਅਨੁਸਾਰ ਕੱਲ੍ਹ ਦੇਰ ਸ਼ਾਮ ਮੋਟਰਸਾਈਕਲ ਸਵਾਰ ਅਜੈ ਮਹੇਸ਼ਵਰੀ ਆਪਣੀ ਪਤਨੀ ਸ਼ਿਵਾਨੀ ਮਹੇਸ਼ਵਰੀ ਅਤੇ ਇੱਕ ਸਾਲ ਦੇ ਪੁੱਤਰ ਨਾਲ ਹਾਈਵੇ ’ਤੇ ਪੈਂਦੇ ਪਿੰਡ ਸ਼ਿਕਾਰਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਬਾਈਕ ਬੇਕਾਬੂ ਹੋ ਕੇ ਹਾਈਵੇਅ 'ਤੇ ਖੜ੍ਹੇ ਇਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਓ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੋਤਵਾਲੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News