ਬਾਈਕ ਟੈਕਸੀ ਐਗਰੀਗੇਟਰ ਦੀ 5 ਕਰੋੜ ਤੋਂ ਵੱਧ ਦੀ ਜਾਇਦਾਦ ਕੁਰਕ

Thursday, Jun 27, 2024 - 06:40 PM (IST)

ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਉੱਤਰ ਪ੍ਰਦੇਸ਼ ਦੇ 'ਬਾਈਕ ਟੈਕਸੀ ਐਗਰੀਗੇਟਰ' ਅਤੇ ਉਸ ਦੇ ਕਈ 'ਪ੍ਰਮੋਟਰਾਂ' ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਤਹਿਤ 5 ਕਰੋੜ ਰੁਪਏ ਵੱਧ ਦਾ ਨਵੀਂ ਜਾਇਦਾਦ ਕੁਰਕ ਕੀਤੀ ਹੈ। ਈ. ਡੀ. ਨੇ ਇਕ ਬਿਆਨ 'ਚ ਕਿਹਾ ਕਿ ਹੈਲੋ ਰਾਈਡ ਲਿਮਟਿਡ ਕੰਪਨੀ ਦੇ ਡਾਇਰੈਕਟਰਾਂ, ਚੇਅਰਮੈਨਾਂ, ਕਈ ਏਜੰਟਾਂ ਅਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ. ਐੱਮ. ਐੱਲ. ਏ.) ਤਹਿਤ ਇਕ ਆਰਜ਼ੀ ਹੁਕਮ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ

ਉਸ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ, ਕਾਨਪੁਰ ਅਤੇ ਲਖਨਊ ਤੋਂ ਖੇਤ ਅਤੇ ਪਲਾਟ ਨੂੰ ਕੁਰਕ ਕੀਤਾ ਗਿਆ ਹੈ। ਇਨ੍ਹਾਂ ਜਾਇਦਾਦਾਂ ਦੀ ਕੁੱਲ ਕੀਮਤ 5.35 ਕਰੋੜ ਰੁਪਏ ਹੈ। ਈ. ਡੀ. ਨੇ ਪਹਿਲਾਂ ਇਸ ਮਾਮਲੇ ’ਚ 2.38 ਕਰੋੜ ਰੁਪਏ ਕੀਮਤ ਦੀ ਜਾਇਦਾਦ ਜ਼ਬਤ ਕੀਤੀ ਸੀ ਅਤੇ ਹੁਣ ਕੁਰਕ ਕੀਤੀ ਗਈ ਕੁੱਲ ਜਾਇਦਾਦ ਦੀ ਕੀਮਤ 7.73 ਕਰੋੜ ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News