ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ

Monday, May 04, 2026 - 05:46 PM (IST)

ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ

ਨੈਸ਼ਨਲ ਡੈਸਕ- ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ। ਇਹ ਹਾਦਸਾ ਉਦੈਪੁਰ-ਪਾਲਨਪੁਰ ਹਾਈਵੇਅ 'ਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟ੍ਰੇਲਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਹ ਹਾਦਸਾ ਰੋਹਿੜਾ ਥਾਣਾ ਖੇਤਰ ਦੇ ਪਿੰਡ ਭੀਮਾਨਾ ਕੋਲ ਵਾਪਰਿਆ। ਪਿੰਡਵਾੜਾ ਦੇ ਪੁਲਸ ਅਧਿਕਾਰੀ ਭੰਵਰਲਾਲ ਨੇ ਦੱਸਿਆ ਕਿ ਇੱਕ ਬਾਈਕ 'ਤੇ ਸਵਾਰ 3 ਲੋਕ ਸੜਕ ਪਾਰ ਕਰ ਰਹੇ ਸਨ। ਇਸੇ ਦੌਰਾਨ ਹਾਈਵੇਅ 'ਤੇ ਤੇਜ਼ ਗਤੀ ਨਾਲ ਆ ਰਹੇ ਟ੍ਰੇਲਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਵਿਅਕਤੀ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਧਨਾਰਾਮ ਗਰਾਸੀਆ (55), ਰਾਜੂ ਰਾਮ ਗਰਾਸੀਆ (50) ਤੇ ਬਦਾਰਾਮ ਗਮੇਤੀ (50) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਟ੍ਰੇਲਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਜ਼ਬਤ ਕਰ ਲਿਆ ਹੈ ਤੇ ਫ਼ਰਾਰ ਟਰੱਕ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Harpreet SIngh

Content Editor

Related News