ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ ''ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ ਉਹੀ ਬਣੀ ਮੌਤ ਦੀ ਵਜ੍ਹਾ

Saturday, Aug 01, 2026 - 04:43 PM (IST)

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ ''ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ ਉਹੀ ਬਣੀ ਮੌਤ ਦੀ ਵਜ੍ਹਾ

ਐਂਟਰਟੇਨਮੈਂਟ ਡੈਸਕ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਬਾਈਕਰ ਅਤੇ ਸੋਸ਼ਲ ਮੀਡੀਆ ਕੰਟੈਂਟ ਕ੍ਰਿਏਟਰ, ਜਿਸਨੂੰ 'ਸੁਮਨ ਰਾਈਡਰ' ਵਜੋਂ ਜਾਣਿਆ ਜਾਂਦਾ ਹੈ, ਦੀ ਕੋਲਕਾਤਾ ਤੋਂ ਘਰ ਵਾਪਸ ਆਉਂਦੇ ਸਮੇਂ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੁਲਸ ਦੇ ਅਨੁਸਾਰ ਸੁਮਨ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਦੌਲਤਾਬਾਦ ਥਾਣਾ ਖੇਤਰ ਦੇ ਬੇਨੀਦਾਸਪੁਰ ਪਿੰਡ ਦਾ ਰਹਿਣ ਵਾਲਾ ਸੀ। ਉਹ ਸੋਸ਼ਲ ਮੀਡੀਆ 'ਤੇ ਆਪਣੇ ਫਾਲੋਅਰਜ਼ ਵਿੱਚ 'ਸੁਮਨ ਰਾਈਡਰ' ਦੇ ਨਾਮ ਨਾਲ ਪ੍ਰਸਿੱਧ ਸੀ।

ਇਹ ਵੀ ਪੜ੍ਹੋ: ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ 'ਟ੍ਰੈਜੇਡੀ ਕੁਈਨ'

PunjabKesari

ਸੁਮਨ ਕੰਟੈਂਟ ਕ੍ਰਿਏਸ਼ਨ ਦੇ ਕੰਮ ਲਈ ਕੋਲਕਾਤਾ ਗਿਆ ਸੀ ਅਤੇ ਕੰਮ ਖਤਮ ਕਰਨ ਤੋਂ ਬਾਅਦ, ਉਹ ਵੀਰਵਾਰ ਦੇਰ ਰਾਤ ਆਪਣੀ ਬਾਈਕ 'ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਉਹ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਨਾਨਗਰ ਥਾਣਾ ਖੇਤਰ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਤੇਜ਼ ਰਫ਼ਤਾਰ ਨਾਲ ਅਚਾਨਕ ਬਾਈਕ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਉਹ ਸੜਕ 'ਤੇ ਡਿੱਗ ਪਿਆ। ਇਸ ਹਾਦਸੇ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: 'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ ਰੁਪਿਆ ! ਦਾਨ ਕਰ'ਤੀ ਪੂਰੀ ਫੀਸ

ਸ਼ੁਰੂਆਤੀ ਜਾਂਚ ਵਿੱਚ ਪੁਲਸ ਨੇ ਖਦਸ਼ਾ ਜਤਾਇਆ ਹੈ ਕਿ ਸੁਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰ ਨੂੰ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ ਰੋਕਿਆ ਤਾਂ ਮਚੀ ਭਾਜੜ, 57 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

cherry

Content Editor

Related News