2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਨੇ ਬੁਝਾ''ਤੇ 3 ਘਰਾਂ ਦੇ ਚਿਰਾਗ
Saturday, Aug 02, 2025 - 02:19 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਮੋਟਰਸਾਈਕਲਾਂ ਦੀ ਆਪਸ 'ਚ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਮੋਟਰਸਾਈਕਲਾਂ 'ਤੇ ਸਵਾਰ 4 ਨੌਜਵਾਨਾਂ 'ਚੋਂ 3 ਦੀ ਦਰਦਨਾਕ ਮੌਤ ਹੋ ਗਈ, ਜਦਕਿ 1 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਗੋਰਖਪੁਰ ਦੇ ਬੀ.ਆਰ.ਡੀ. ਮੈਡੀਕਲ ਕਾਲਜ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਜਨ (22), ਤਬਾਰਕ (25) ਤੇ ਆਨੰਦ (24) ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 15 ਹਜ਼ਾਰ ਤਨਖ਼ਾਹ ਤੇ ਜਾਇਦਾਦ 30 ਕਰੋੜ ਦੀ ! ਹੋਸ਼ ਉਡਾ ਦੇਵੇਗਾ ਇਕ ਕਲਰਕ ਦਾ ਇਹ 'ਕਾਲਾ ਕਾਂਡ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e