2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਨੇ ਪਵਾਏ ਵੈਣ ! 2 ਨੌਜਵਾਨਾਂ ਦੀ ਮੌਤ, 1 ਹੋਰ ਦੀ ਹਾਲਤ ਗੰਭੀਰ
Sunday, Apr 19, 2026 - 04:14 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਸ਼ਨੀਵਾਰ ਰਾਤ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਸਿਦੂਰੀਆ ਥਾਣਾ ਖੇਤਰ ਦੇ ਪਰਸਾ ਮੀਰ ਪਿੰਡ ਦੇ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਵਿਸ਼ਨੂੰ ਵਿਸ਼ਵਕਰਮਾ (24) ਅਤੇ ਸ਼ੇਸ਼ਨਾਥ ਸਾਹਨੀ (24) ਵਜੋਂ ਹੋਈ ਹੈ। ਦੋਵੇਂ ਮਹਾਰਾਜਗੰਜ ਦੇ ਹੀ ਰਹਿਣ ਵਾਲੇ ਸਨ।
ਪੁਲਸ ਅਨੁਸਾਰ ਸ਼ਨੀਵਾਰ ਰਾਤ ਦੋ ਮੋਟਰਸਾਈਕਲਾਂ ਦੀ ਆਪਸ 'ਚ ਭਿਆਨਕ ਟੱਕਰ ਹੋਈ, ਜਿਸ ਕਾਰਨ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਸ਼ਨੂੰ ਅਤੇ ਸ਼ੇਸ਼ਨਾਥ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਇੱਕ ਹੋਰ ਵਿਅਕਤੀ ਜੋ ਇਸ ਹਾਦਸੇ ਵਿੱਚ ਜ਼ਖ਼ਮੀ ਹੋਇਆ ਸੀ, ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਗੋਰਖਪੁਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਸਿਦੂਰੀਆ ਥਾਣਾ ਇੰਚਾਰਜ ਰਾਜ ਕੁਮਾਰ ਸਿੰਘ ਨੇ ਦੱਸਿਆ ਕਿ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਅਨੁਸਾਰ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ, ਪਰ ਮਾਮਲੇ ਦੀ ਜਾਂਚ ਜਾਰੀ ਹੈ।
