ਡਰੱਗਜ਼ ਮਾਮਲੇ 'ਚ 'ਬਿਕਰਮ ਮਜੀਠੀਆ' ਨੂੰ ਸੁਪਰੀਮ ਕੋਰਟ ਤੋਂ ਝਟਕਾ, ਸੁਣਾਇਆ ਇਹ ਫ਼ੈਸਲਾ
Monday, Apr 04, 2022 - 04:52 PM (IST)
ਨਵੀਂ ਦਿੱਲੀ/ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਇਸ ਕੇਸ ਸਬੰਧੀ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਸਬੰਧੀ 11 ਅਪ੍ਰੈਲ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ, ਅਕਾਲੀ ਆਗੂ 'ਤੇ ਲੱਗੇ ਦੋਸ਼
ਦੱਸਣਯੋਗ ਹੈ ਕਿ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੁਨਾਮ ਦੇ ਨੌਜਵਾਨ ਨੇ ਨਸ਼ਾ ਛੱਡਣ ਦੀ ਠਾਣੀ ਤਾਂ ਉਲਟ ਪੈ ਗਈ ਸਾਰੀ ਕਹਾਣੀ, ਮਾਂ ਨੇ ਬਿਆਨ ਕੀਤਾ ਦਰਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ