ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਕੇਸ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ
Tuesday, May 10, 2022 - 02:05 PM (IST)
ਨਵੀਂ ਦਿੱਲੀ/ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦਾ ਕੇਸ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਦਰਅਸਲ ਬਿਕਰਮ ਮਜੀਠੀਆ ਨੇ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।
ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਇਸ ਵੇਲੇ ਬਿਕਰਮ ਮਜੀਠੀਆ ਜੇਲ੍ਹ 'ਚ ਬੰਦ ਹਨ।
ਇਹ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ