ਬਿਲਕਿਸ ਬਾਨੋ ਮਾਮਲਾ : ਕੋਰਟ ਦੇ ਫ਼ੈਸਲੇ ਤੋਂ ਬਾਅਦ ਰਿਸ਼ਤੇਦਾਰਾਂ ਨੇ ਚਲਾਏ ਪਟਾਕੇ

Monday, Jan 08, 2024 - 03:39 PM (IST)

ਬਿਲਕਿਸ ਬਾਨੋ ਮਾਮਲਾ : ਕੋਰਟ ਦੇ ਫ਼ੈਸਲੇ ਤੋਂ ਬਾਅਦ ਰਿਸ਼ਤੇਦਾਰਾਂ ਨੇ ਚਲਾਏ ਪਟਾਕੇ

ਦਾਹੋਦ (ਭਾਸ਼ਾ)- ਬਿਲਕਿਸ ਬਾਨੋ ਸਮੂਹਿਕ ਜਬਰ ਜ਼ਿਨਾਹ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੇ ਕਤਲ ਦੇ ਮਾਮਲੇ 'ਚ 11 ਦੋਸ਼ੀਆਂ ਦੀ ਸਜ਼ਾ 'ਚ ਛੋਟ ਨੂੰ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਆਦੇਸ਼ 'ਤੇ ਸੋਮਵਾਰ ਨੂੰ ਬਾਨੋ ਦੇ ਕੁਝ ਰਿਸ਼ਤੇਦਾਰਾਂ ਨੇ ਦਾਹੋਦ ਜ਼ਿਲ੍ਹੇ ਦੇ ਦੇਵਗੜ੍ਹ ਬਾਰੀਆ ਸ਼ਹਿਰ 'ਚ ਪਟਾਕੇ ਚਲਾਏ। ਇਸ ਮਾਮਲੇ ਦੇ ਇਕ ਗਵਾਹ ਨੇ ਫ਼ੈਸਲੇ 'ਤੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਬਾਨੋ ਨੂੰ 'ਅੱਜ ਨਿਆਂ' ਮਿਲਿਆ। ਮਾਮਲੇ ਦੇ ਗਵਾਹਾਂ 'ਚੋਂ ਇਕ ਅਬਦੁੱਲ ਰਜਾਕ ਮੰਸੂਰੀ ਨੇ ਕਿਹਾ,''ਮੈਂ ਇਸ ਮਾਮਲੇ 'ਚ ਇਕ ਗਵਾਹ ਹਾਂ। ਇਨ੍ਹਾਂ 11 ਦੋਸ਼ੀਆਂ ਨੂੰ ਮਹਾਰਾਸ਼ਟਰ ਦੀ ਇਕ ਅਦਾਲਤ ਨੇ ਸਜ਼ਾ ਸੁਣਾਈ ਸੀ। ਉਨ੍ਹਾਂ ਨੂੰ ਰਿਹਾਅ ਕਰਨ ਦਾ ਗੁਜਰਾਤ ਸਰਕਾਰ ਦਾ ਫ਼ੈਸਲਾ ਗਲਤ ਸੀ। ਇਸ ਲਈ ਅਸੀਂ ਉਸ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਸੀ।''

ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ

ਮੰਸੂਰੀ ਅਜੇ ਦੇਵਗੜ੍ਹ ਬਾਰੀਆ 'ਚ ਰਹਿੰਦੇ ਹਨ। ਉਨ੍ਹਾਂ ਕਿਹਾ,''ਮੈਨੂੰ ਖੁਸ਼ੀ ਹੈ ਕਿ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਹੈ ਅਤੇ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਹੈ। ਮੈਨੂੰ ਲੱਗਦਾ ਹੈ ਕਿ ਸਾਨੂੰ ਅੱਜ ਨਿਆਂ ਮਿਲਿਆ ਹੈ।'' ਬਿਲਕਿਸ ਬਾਨੋ ਦੇ ਦੂਰ ਦੇ ਕੁਝ ਰਿਸ਼ਤੇਦਾਰ ਦੇਵਗੜ੍ਹ ਬਾਰੀਆ 'ਚ ਰਹਿੰਦੇ ਹਨ। ਸੁਪਰੀਮ ਕੋਰਟ ਦਾ ਫ਼ੈਸਲਾ ਟੀਵੀ ਚੈਨਲਾਂ 'ਤੇ ਆਉਂਦੇ ਹੋਏ ਉਨ੍ਹਾਂ 'ਚੋਂ ਕੁਝ ਲੋਕਾਂ ਨੇ ਫ਼ੈਸਲੇ ਦਾ ਸੁਆਗਤ ਕਰਦੇ ਹੋਏ ਪਟਾਕੇ ਚਲਾਏ। ਘਟਨਾ ਦੇ ਸਮੇਂ ਬਿਲਕਿਸ ਬਾਨੋ 21 ਸਾਲ ਦੀ ਸੀ ਅਤੇ 5 ਮਹੀਨਿਆਂ ਦੀ ਗਰਭਵਤੀ ਸੀ। ਬਾਨੋ ਨਾਲ ਗੋਧਰਾ ਟਰੇਨ 'ਚ ਅੱਗ ਲਗਾਏ ਜਾਣ ਦੀ ਘਟਨਾ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਜਬਰ ਜ਼ਿਨਾਹ ਕੀਤਾ ਗਿਆ ਸੀ। ਦੰਗਿਆਂ 'ਚ ਮਾਰੇ ਗਏ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ 'ਚ ਉਨ੍ਹਾਂ ਦੀ ਤਿੰਨ ਸਾਲਾ ਧੀ ਵੀ ਸ਼ਾਮਲ ਸੀ। ਗੁਜਰਾਤ ਸਰਕਾਰ ਨੇ ਸਾਰੇ 11 ਦੋਸ਼ੀਆਂ ਨੂੰ 15 ਅਗਸਤ 2022 ਨੂੰ ਸਜ਼ਾ 'ਚ ਛੋਟ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News