ਆਫਤ ਪ੍ਰਬੰਧਨ ਐਕਟ ’ਚ ਸੋਧ ਲਈ ਲੋਕ ਸਭਾ ’ਚ ਪੇਸ਼ ਬਿੱਲ ਮਨਜ਼ੂਰ
Friday, Aug 02, 2024 - 04:59 PM (IST)
ਨਵੀਂ ਦਿੱਲੀ, (ਭਾਸ਼ਾ)- ਸਰਕਾਰ ਨੇ ਲੋਕ ਸਭਾ ’ਚ ਆਫ਼ਤ ਪ੍ਰਬੰਧਨ (ਸੋਧ) ਬਿੱਲ, 2024 ਪੇਸ਼ ਕੀਤਾ, ਜੋ ਆਫ਼ਤ ਪ੍ਰਬੰਧਨ ਐਕਟ, 2005 ’ਚ ਸੋਧ ਕਰ ਕੇ ਲਿਆਂਦਾ ਗਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸਦਨ ’ਚ ਬਿੱਲ ਪੇਸ਼ ਕੀਤਾ, ਜਿਸ ਨੂੰ ਬਾਅਦ ’ਚ ਮਨਜ਼ੂਰ ਕਰ ਲਿਆ ਗਿਆ।
ਇਸ ਤੋਂ ਪਹਿਲਾਂ ਬਿੱਲ ਦਾ ਵਿਰੋਧ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੋਸ਼ ਲਾਇਆ ਕਿ ਇਸ ਬਿੱਲ ’ਚ ਸੂਬਾ ਸਰਕਾਰ ਦੇ ਅਧਿਕਾਰਾਂ ਦਾ ਘਾਣ ਕੀਤਾ ਗਿਆ ਹੈ।
ਤ੍ਰਿਣਮੂਲ ਕਾਂਗਰਸ ਦੇ ਸੌਗਤ ਰਾਏ ਨੇ ਕਿਹਾ ਕਿ ਬਿੱਲ ਦੇ ਮੁਤਾਬਕ ਆਫਤ ਪ੍ਰਬੰਧਨ ਲਈ ਕਈ ਅਥਾਰਟੀਆਂ ਬਣਾਉਣ ਨਾਲ ਵਿਰੋਧਾਭਾਸ ਦੀ ਸਥਿਤੀ ਵਧੇਗੀ। ਨਿਤਿਆਨੰਦ ਰਾਏ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਸਹੀ ਢੰਗ ਨਾਲ ਹੋਵੇ, ਇਸ ਲਈ ਇਸ ਨੂੰ ਯਕੀਨੀ ਬਣਾਉਣ ਲਈ ਹੋਰ ਸੰਸਥਾਵਾਂ ਬਣਾਉਣ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਸਦਨ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ।