ਲੱਦਾਖ ''ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਸੰਬੰਧੀ ਬਿੱਲ ਲੋਕ ਸਭਾ ''ਚ ਪਾਸ

Friday, Aug 06, 2021 - 01:33 PM (IST)

ਨਵੀਂ ਦਿੱਲੀ- ਲੋਕ ਸਭਾ 'ਚ ਸ਼ੁੱਕਰਵਾਰ ਨੂੰ 'ਕੇਂਦਰੀ ਯੂਨੀਵਰਸਿਟੀ ਲੱਦਾਖ 'ਚ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021' ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਿਸ 'ਚ ਕੇਂਦਰ ਸ਼ਾਸਿਤ ਖੇਤਰ ਲੱਦਾਖ 'ਚ ਇਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਸੰਸਥਾ ਦਾ ਨਾਮ 'ਸਿੰਧੂ ਕੇਂਦਰੀ ਯੂਨੀਵਰਸਿਟੀ' ਹੋਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021 ਨੂੰ ਚਰਚਾ ਅਤੇ ਪਾਸ ਕਰਨ ਲਈ ਰੱਖਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 15 ਅਗਸਤ ਨੂੰ ਐਲਾਨ ਕੀਤਾ ਸੀ ਕਿ ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਾਰਾ 370 ਹਟਣ ਦਾ ਇਕ ਸੁਖਦ ਸੰਕੇਤ ਵੀ ਹੈ। ਪਹਿਲਾਂ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਗਿਆ ਅਤੇ ਹੁਣ ਉੱਥੇ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪ੍ਰਧਾਨ ਨੇ ਕਿਹਾ ਕਿ ਇਸ ਯੂਨੀਵਰਸਿਟੀ 'ਚ 2500 ਵਿਦਿਆਰਥੀਆਂ ਦੇ ਪੜ੍ਹਨ ਦੀ ਵਿਵਸਥਾ ਰਹੇਗੀ। ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਉੱਥੇ ਦੇ ਵਿਦਿਆਰਥੀਆਂ ਦਾ ਦੇਸ਼ ਨਾਲ ਭਾਵਨਾਤਮਕ ਏਕੀਕਰਨ ਹੋਣ 'ਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਲੱਦਾਖ 'ਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਸੰਬੰਧੀ ਬਿੱਲ ਲੋਕ ਸਭਾ 'ਚ ਪੇਸ਼

ਪੈਗਾਸਸ ਜਾਸੂਸੀ ਵਿਵਾਦ, ਕਿਸਾਨ ਅੰਦੋਲਨ ਵਰਗੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਦਰਮਿਆਨ ਹੇਠਲੇ ਸਦਨ ਨੇ 'ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021' ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਦਿਨਾਂ ਲੱਦਾਖ 'ਚ ਇਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਜਿਸ 'ਤੇ 750 ਕਰੋੜ ਰੁਪਏ ਲਾਗਤ ਆਉਣ ਦੀ ਗੱਲ ਕਹੀ ਗਈ ਸੀ। ਇਸ ਯੂਨੀਵਰਸਿਟੀ ਦਾ ਪਹਿਲਾਂ ਪੜਾਅ 4 ਸਾਲਾਂ 'ਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।ਬਿੱਲ ਦੇ ਉਦੇਸ਼ਾਂ ਅਤੇ ਕਾਰਨਾਂ 'ਚ ਕਿਹਾ ਗਿਆ ਹੈ ਕਿ 'ਕੇਂਦਰੀ ਯੂਨੀਵਰਸਿਟੀ ਐਕਟ, 2009' ਵੱਖ-ਵੱਖ ਸੂਬਿਆਂ 'ਚ ਸਿੱਖਿਆ ਅਤੇ ਖੋਜ ਲਈ ਯੂਨੀਵਰਸਿਟੀਆਂ ਦੀ ਸਥਾਪਨਾ ਕਰਨ ਅਤੇ ਉਨ੍ਹਾਂ ਨੂੰ ਨਿਯਮਿਤ ਕਰਨ, ਉਸ ਨਾਲ ਸੰਬੰਧਤ ਵਿਸ਼ਿਆਂ ਨੂੰ ਲਾਗੂ ਕਰਨ ਦੀ ਵਿਵਸਥਾ ਕਰਨ ਲਈ ਬਣਾਇਆ ਗਿਆ ਸੀ। ਇਸ 'ਚ ਕਿਹਾ ਗਿਆ ਹੈ ਕਿ ਲੱਦਾਖ ਸੰਘ ਰਾਜ ਖੇਤਰ 'ਚ ਕੋਈ ਕੇਂਦਰੀ ਯੂਨੀਵਰਸਿਟੀ ਨਹੀਂ ਹੈ, ਇਸ ਲਈ ਸਰਕਾਰ ਨੇ ਲੱਦਾਖ ਸੰਘ ਰਾਜ ਖੇਤਰ 'ਚ ਇਕ ਨਵੀਂ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਬਿੱਲ ਦੇ ਉਦੇਸ਼ਾਂ 'ਚ ਕਿਹਾ ਗਿਆ ਹੈ ਕਿ ਇਸ ਨਾਲ ਖੇਤਰ 'ਚ ਉੱਚ ਸਿੱਖਿਆ ਦਾ ਪਹੁੰਚ ਅਤੇ ਗੁਣਵੱਤਾ ਨੂੰ ਵਧਾਇਆ ਜਾ ਸਕੇਗਾ। ਇਸ 'ਚ ਕਿਹਾ ਗਿਆ ਹੈ,''ਕੇਂਦਰੀ ਯੂਨੀਵਰਸਿਟੀ (ਸੋਧ) ਬਿੱਲ, 2021 ਹੋਰ ਗੱਲਾਂ ਨਾਲ ਕੇਂਦਰੀ ਯੂਨੀਵਰਸਿਟੀ ਐਕਟ, 2009 'ਚ ਸੋਧ ਕਰਨ ਲਈ ਹੈ, ਜਿਸ ਨਾਲ ਸੰਘ ਰਾਜ ਖੇਤਰ ਲੱਦਾਖ 'ਚ 'ਸਿੰਧੂ ਕੇਂਦਰੀ ਯੂਨੀਵਰਸਿਟੀ' ਸਥਾਪਤ ਕਰਨ ਲਈ ਵਿਵਸਥਾ ਕੀਤੀ ਜਾ ਸਕੇ।''

ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ 17 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦਾ ਮੁਆਵਜ਼ਾ ਦਿੱਤਾ


DIsha

Content Editor

Related News