ਬਰਡ ਫਲੂ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਜੰਮੂ-ਕਸ਼ਮੀਰ ’ਚ ਅਲਰਟ ਜਾਰੀ

Tuesday, Jan 05, 2021 - 06:56 PM (IST)

ਬਰਡ ਫਲੂ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਜੰਮੂ-ਕਸ਼ਮੀਰ ’ਚ ਅਲਰਟ ਜਾਰੀ

ਜੰਮੂ- ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਦਰਮਿਆਨ ਜੰਮੂ ਕਸ਼ਮੀਰ ਨੇ ਅਲਰਟ ਜਾਰੀ ਕੀਤਾ ਹੈ। ਨਾਲ ਹੀ ਸਰਦੀਆਂ ਦੇ ਮੌਸਮ 'ਚ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਆਏ ਮਹਿਮਾਨ ਪੰਛੀਆਂ ਦੀ ਸਿਹਤ ਦੀ ਜਾਂਚ ਲਈ ਨਮੂਨੇ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪਸ਼ੂ ਪਾਲਣ ਅਤੇ ਜੰਗਲੀ ਜੀਵ ਵਿਭਾਗ ਦੇ ਸੰਯੁਕਤ ਦਲਾਂ ਨੇ ਮੰਗਲਵਾਰ ਨੂੰ ਜੰਮੂ ਦੇ ਆਰ.ਐੱਸ. ਪੁਰਾ ਸੈਕਟਰ ਸਥਿਤ ਘਰਾਨਾ ਵੇਟਲੈਂਡ ਦਾ ਦੌਰਾ ਕੀਤਾ ਅਤੇ ਜਾਂਚ ਲਈ 25 ਪੰਛੀਆਂ ਦੇ ਨਮੂਨੇ ਇਕੱਠੇ ਕੀਤੇ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਤੇ ਕੋਈ ਪੰਛੀ ਖ਼ਤਰਨਾਕ ਵਾਇਰਸ ਦੀ ਲਪੇਟ 'ਚ ਤਾਂ ਨਹੀਂ ਹੈ?

ਜੰਮੂ ਦੇ ਜੰਗਲੀ ਜੀਵ ਰੱਖਿਆ ਅਨਿਲ ਅਤਰੀ ਨੇ ਕਿਹਾ,''ਹਿਮਾਚਲ ਪ੍ਰਦੇਸ਼ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅਲਰਟ ਜਾਰ ਕੀਤਾ ਹੈ। ਇਸ ਦੇ ਨਾਲ ਹੀ ਬਤੌਰ ਸਾਵਧਾਨੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।'' ਜੰਗਲੀ ਜੀਵ ਵਿਭਾਗ ਦੇ ਡਾ. ਰੰਜੀਤ ਕਟੋਚ ਨਾਲ ਘਰਾਨਾ ਵੇਟਲੈਂਡ ਦਾ ਦੌਰਾ ਕਰਨ ਵਾਲੇ ਅਤਰੀ ਨੇ ਕਿਹਾ ਕਿ ਉੱਥੇ ਮੌਜੂਦ ਸਾਰੇ ਪੰਛੀ ਸਿਹਤਮੰਦ ਦਿਖਾਈ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਘਬਰਾਉਣ ਵਰਗੀ ਕੋਈ ਸਥਿਤੀ ਨਹੀਂ ਹੈ ਅਤੇ ਐੱਚ5ਐੱਨ8 ਵਾਇਰਸ ਦਾ ਪਤਾ ਲਗਾਉਣ ਲਈ ਨਮੂਨੇ ਇਕੱਠੇ ਕੀਤੇ ਗਏ ਹਨ।


author

DIsha

Content Editor

Related News