Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਬੈਂਗਲੁਰੂ ’ਚ ਹੋਈ ਐਮਰਜੈਂਸੀ ਲੈਂਡਿੰਗ
Wednesday, Oct 21, 2026 - 08:08 AM (IST)
ਬੈਂਗਲੁਰੂ (ਏਜੰਸੀ) - ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਤੋਂ ਬੈਂਗਲੁਰੂ ਆ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਹਵਾਈ ਜਹਾਜ਼ IX2065 ਨਾਲ ਇਕ ਪੰਛੀ ਟਕਰਾਅ ਗਿਆ, ਜਿਸ ਕਾਰਨ ਜਹਾਜ਼ ਦੀ ਸਥਾਨਕ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਦੱਸਿਆ ਕਿ ਜਹਾਜ਼ ’ਚ 148 ਮੁਸਾਫਰ ਸਵਾਰ ਸਨ। ਇਸ ਘਟਨਾ ’ਚ ਕਿਸੇ ਮੁਸਾਫਰ ਜਾਂ ਅਮਲੇ ਦੇ ਮੈਂਬਰਾਂ ਨੂੰ ਕੋਈ ਸੱਟ ਨਹੀਂ ਲੱਗੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਇਸ ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਮਿਆਰੀ ਸੁਰੱਖਿਆ ਪ੍ਰਕਿਰਿਆਵਾਂ ਅਨੁਸਾਰ ਤਕਨੀਕੀ ਟੀਮਾਂ ਨੇ ਜਹਾਜ਼ ਅਤੇ ਇਸ ਦੇ ਇੰਜਣਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੀ ਕੋਈ ਨੁਕਸਾਨ ਹੋਇਆ ਹੈ? ਏਅਰ ਇੰਡੀਆ ਐਕਸਪ੍ਰੈੱਸ ਦੇ ਬੁਲਾਰੇ ਨੇ ਕਿਹਾ ਕਿ ਸਾਡੀ ਭੋਗਪੁਰਮ-ਬੈਂਗਲੁਰੂ ਉਡਾਣ ਦੌਰਾਨ ਇਕ ਪੰਛੀ ਜਹਾਜ਼ ਨਾਲ ਟਕਰਾਅ ਗਿਆ ਸੀ। ਲੈਂਡਿੰਗ ਤੋਂ ਬਾਅਦ ਜਹਾਜ਼ ਨੂੰ ਪਾਰਕਿੰਗ ਸਟੈਂਡ 'ਤੇ ਲਿਜਾਇਆ ਗਿਆ। ਜਹਾਜ਼ ਦਾ ਮੁਆਇਨਾ ਕੀਤਾ ਗਿਆ ਤੇ ਉਸ ਨੂੰ ਉਡਾਣ ਲਈ ਸੁਰੱਖਿਅਤ ਕਰਾਰ ਦਿੱਤਾ ਗਿਆ ਹੈ। ਸਾਡੇ ਸੰਚਾਲਨ ’ਤੇ ਕੋਈ ਮਾੜਾ ਅਸਰ ਨਹੀਂ ਪਿਆ।
ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
