ਕੇਂਦਰ ਸਰਕਾਰ ਮਨਾਏਗੀ 9ਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ, PM ਮੋਦੀ ਦੀ ਪ੍ਰਧਾਨਗੀ 'ਚ ਕਮੇਟੀ ਦਾ ਗਠਨ

Sunday, Oct 25, 2020 - 02:11 PM (IST)

ਕੇਂਦਰ ਸਰਕਾਰ ਮਨਾਏਗੀ 9ਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ, PM ਮੋਦੀ ਦੀ ਪ੍ਰਧਾਨਗੀ 'ਚ ਕਮੇਟੀ ਦਾ ਗਠਨ

ਨਵੀਂ ਦਿੱਲੀ— ਕੇਂਦਰ ਸਰਕਾਰ ਨੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮ-ਧਾਮ ਨਾਲ ਮਨਾਉਣ ਦਾ ਫ਼ੈਸਲਾ ਲਿਆ ਹੈ। 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ 70 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਹ ਕਮੇਟੀ ਪ੍ਰਕਾਸ਼ ਪੁਰਬ ਨਾਲ ਜੁੜੇ ਹਰ ਤਰ੍ਹਾਂ ਦੇ ਫ਼ੈਸਲੇ ਲਵੇਗੀ। ਅਗਲੇ ਸਾਲ 1 ਅਪ੍ਰੈਲ ਨੂੰ ਆਉਣ ਵਾਲੇ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: 'ਮਨ ਕੀ ਬਾਤ' 'ਚ ਬੋਲੇ ਪੀ. ਐੱਮ. ਮੋਦੀ- 'ਤਿਉਹਾਰ ਮੌਕੇ ਸਾਨੂੰ ਮਰਿਆਦਾ 'ਚ ਹੀ ਰਹਿਣਾ ਹੈ'

ਓਧਰ ਸੀਨੀਅਰ ਅਧਿਕਾਰੀਆਂ ਮੁਤਾਬਕ ਕਮੇਟੀ ਦੇ ਕੰਮਾਂ 'ਚ ਪ੍ਰਕਾਸ਼ ਪੁਰਬ ਦੀਆਂ ਨੀਤੀਆਂ, ਯੋਜਨਾਵਾਂ, ਪ੍ਰੋਗਰਾਮਾਂ ਅਤੇ ਸਰਵੇਖਣ ਤੋਂ ਇਲਾਵਾ ਸੰਪੂਰਨ ਪ੍ਰੋਗਰਾਮ ਦੀ ਵਿਸਥਾਰਪੂਰਵਕ ਤਾਰੀਖ਼ਾਂ ਤੈਅ ਕਰਨਾ ਸ਼ਾਮਲ ਹੈ। ਸਰਕਾਰ ਨੇ ਕਮੇਟੀ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਥਾਂ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤੀਨ ਗਡਕਰੀ, ਨਿਰਮਲਾ ਸੀਤਾਰਮਨ, ਹਰਦੀਪ ਸਿੰਘ ਪੁਰੀ ਵੀ ਇਸ ਕਮੇਟੀ ਵਿਚ ਸ਼ਾਮਲ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਰਾਜਨਾਥ ਨੇ ਕੀਤੀ 'ਸ਼ਸਤਰ ਪੂਜਾ', ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ

ਖ਼ਾਸ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਬਿਹਾਰ ਦੇ ਮੁੱਖ ਮਤੰਰੀ ਨਿਤੀਸ਼ ਕੁਮਾਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕਮੇਟੀ ਦਾ ਹਿੱਸਾ ਹੋਣਗੇ।

ਇਹ ਵੀ ਪੜ੍ਹੋ: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ

ਹੋਰ ਪ੍ਰਮੁੱਖ ਮੈਂਬਰਾਂ ਦੇ ਤੌਰ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ, ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਅਕਾਲੀ ਦਲ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੇਵਾਮੁਕਤ ਫ਼ੌਜ ਮੁਖੀ ਜਨਰਲ ਜੇ. ਜੇ. ਸਿੰਘ, ਓਲਪਿੰਕ ਖ਼ਿਡਾਰੀ ਮਿਲਖਾ ਸਿੰਘ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਇਸ ਕਮੇਟੀ ਦੇ ਮੈਂਬਰ ਸਕੱਤਰ ਰਹਿਣਗੇ।


author

Tanu

Content Editor

Related News