ਪੋਲਿੰਗ ਸਟੇਸ਼ਨ ’ਚ ਬੱਚੇ ਦਾ ਹੋਇਆ ਜਨਮ, ਮਹਿਲਾ ਅਧਿਕਾਰੀਆਂ ਤੇ ਵੋਟਰਾਂ ਨੇ ਔਰਤ ਦੇ ਜਣੇਪੇ ’ਚ ਕੀਤੀ ਮਦਦ
Thursday, May 11, 2023 - 05:49 AM (IST)
ਨਵੀਂ ਦਿੱਲੀ (ਭਾਸ਼ਾ): ਬੁੱਧਵਾਰ ਨੂੰ ਕਰਨਾਟਕ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ। ਇਸ ਦੌਰਾਨ ਇਕ ਪੋਲਿੰਗ ਸਟੇਸ਼ਨ 'ਤੇ 23 ਸਾਲਾ ਔਰਤ ਨੇ ਇਕ ਬੱਚੇ ਨੂੰ ਜਨਮ ਦਿੱਤਾ। ਇਸ ਜਣੇਪੇ ਵਿਚ ਮਹਿਲਾ ਅਧਿਕਾਰੀਆਂ ਤੇ ਮਹਿਲਾ ਵੋਟਰਾਂ ਨੇ ਉਸ ਦੀ ਮਦਦ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸ਼ੱਕੀ ਭਰਾ-ਭਰਜਾਈ ਦਾ ਸ਼ਰਮਨਾਕ ਕਾਰਾ, 12 ਸਾਲਾ ਭੈਣ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ, ਵਜ੍ਹਾ ਜਾਣ ਰਹਿ ਜਾਵੋਗੇ ਹੈਰਾਨ
ਜਾਣਕਾਰੀ ਮੁਤਾਬਕ ਕਰਨਾਟਕ ਦੇ ਬੱਲਾਰੀ ਵਿਚ ਬੁੱਧਵਾਰ ਨੂੰ ਇਕ ਪੋਲਿੰਗ ਸਟੇਸ਼ਨ 'ਤੇ 23 ਸਾਲਾ ਔਰਤ ਨੇ ਇਕ ਬੱਚੇ ਨੂੰ ਜਨਮ ਦਿੱਤਾ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਔਰਤ ਵਿਧਾਨ ਸਭਾ ਚੋਣਾਂ ਵਿਚ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਬੱਲਾਰੀ ਦੇ ਕੁਰਲਾਗਿੰਡੀ ਪਿੰਡ ਵਿਚ ਪੋਲਿੰਗ ਸਟੇਸ਼ਨ 'ਤੇ ਪਹੁੰਚੀ ਸੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਜਿਊਰੀ ਨੇ ਡੋਨਾਲਡ ਟਰੰਪ ਨੂੰ ਜਿਨਸੀ ਸ਼ੋਸ਼ਣ ਲਈ ਠਹਿਰਾਇਆ ਜ਼ਿੰਮੇਵਾਰ, ਸੁਣਾਇਆ ਇਹ ਫ਼ੈਸਲਾ
ਚੋਣ ਕਮਿਸ਼ਨ ਮੁਤਾਬਕ ਜਣੇਪੇ ਵਿਚ ਮਹਿਲਾ ਅਧਿਕਾਰੀਆਂ ਤੇ ਮਹਿਲਾ ਵੋਟਰਾਂ ਨੇ ਸਹਿਯੋਗ ਕੀਤਾ। ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਦੇ ਲਈ ਬੁੱਧਵਾਰ ਨੂੰ ਵੋਟਿੰਗ ਹੋਈ, ਜਿੱਥੇ ਸ਼ਾਮ 5 ਵਜੇ ਤਕ 65.69 ਫ਼ੀਸਦੀ ਵੋਟਿੰਗ ਹੋਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।