ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਤਿੰਨ ਦੋਸਤਾਂ ਦੀ ਸੜਕ ਹਾਦਸੇ ''ਚ ਮੌਤ
Sunday, Jul 06, 2025 - 01:18 PM (IST)

ਸਤਨਾ- ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ 'ਚ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸਿਵਲ ਲਾਈਨਜ਼ ਪੁਲਸ ਸੂਤਰਾਂ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਦਰਮਿਆਨੀ ਰਾਤ ਸਤਨਾ-ਚਿਤਰਕੂਟ ਮਾਰਗ 'ਤੇ ਮਝਗਵਾਂ ਭੱਟੇ ਕੋਲ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼
ਤਿੰਨਾਂ ਦੀ ਪਛਾਣ ਦੀਪਕ ਕੁਮਾਰ ਪਟੇਲ (20), ਸੌਰਭ ਵਿਸ਼ਵਕਰਮਾ (20) ਅਤੇ ਆਸ਼ੂ ਸਿੰਘ (25) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਜਨਮ ਦਿਨ ਦੀ ਪਾਰਟੀ ਮਨਾ ਕੇ ਸਤਨਾ ਤੋਂ ਚਿਤਰਕੂਟ ਜਾ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8