ਜਨਮਦਿਨ ਦੀ ਪਾਰਟੀ ਮਗਰੋਂ ਤਾੜ੍ਹ-ਤਾੜ੍ਹ ਗੋਲੀਆਂ ਮਾਰ ਭੁੰਨ੍ਹ ''ਤਾ ਨੌਜਵਾਨ, ਇਟਾਵਾ ''ਚ ਫੈਲੀ ਸਨਸਨੀ
Sunday, Aug 16, 2026 - 08:59 AM (IST)
ਇਟਾਵਾ (ਯੂਪੀ) : ਇਟਾਵਾ ਜ਼ਿਲ੍ਹੇ ਦੇ ਜਸਵੰਤ ਨਗਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਿਪਰੀ ਪੁਰਾ ਵਿੱਚ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਐਤਵਾਰ ਨੂੰ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਜਸਵੰਤ ਨਗਰ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਕਮਲ ਭਾਟੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ ਯਾਦਵ (33) ਵਜੋਂ ਹੋਈ ਹੈ, ਜੋ ਪਿਪਰੀ ਪੁਰਾ ਦਾ ਰਹਿਣ ਵਾਲਾ ਸੀ।
ਪੜ੍ਹੋ ਇਹ ਵੀ - ਨਵਜੰਮੇ ਬੱਚਿਆਂ ਨੂੰ ਇਸ ਦਿਨ ਮਿਲੇਗੀ ਸੋਨੇ ਦੀ ਮੁੰਦਰੀ, CM ਵਿਜੇ ਨੇ ਕਰ 'ਤਾ ਤਾਰੀਖ਼ ਦਾ ਐਲਾਨ
ਉਨ੍ਹਾਂ ਕਿਹਾ ਕਿ ਸ਼ਨੀਵਾਰ ਦੇਰ ਸ਼ਾਮ ਉਕਤ ਨੌਜਵਾਨ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਪਿੰਡ ਵਿੱਚ ਸੜਕ 'ਤੇ ਪਹਿਲਾਂ ਤੋਂ ਹੀ ਉਸ ਦੀ ਉਡੀਕ ਕਰ ਰਹੇ ਹਮਲਾਵਰਾਂ ਨੇ ਉਸਨੂੰ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਗੋਲੀ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਗੰਭੀਰ ਹਾਲਤ ਵਿਚ ਜ਼ਖਮੀ ਰਾਹੁਲ ਨੂੰ ਜ਼ਿਲ੍ਹਾ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ 'ਤੇ ਵਧੀਕ ਪੁਲਸ ਸੁਪਰਡੈਂਟ (ਸ਼ਹਿਰ) ਅਭੈ ਨਾਥ ਤ੍ਰਿਪਾਠੀ ਅਤੇ ਜਸਵੰਤ ਨਗਰ ਪੁਲਸ ਸਰਕਲ ਅਫਸਰ ਆਯੂਸ਼ੀ ਸਿੰਘ ਵੀ ਹਸਪਤਾਲ ਪਹੁੰਚ ਗਏ।
ਪੜ੍ਹੋ ਇਹ ਵੀ - ਮੰਦਰ ਜਾ ਰਹੇ ਪਰਿਵਾਰ ਦੀਆਂ ਸੜਕ ਵਿਚਾਲੇ ਵਿਛ ਗਈਆਂ ਲਾਸ਼ਾਂ ! 4 ਲੋਕਾਂ ਦੀ ਦਰਦਨਾਕ ਮੌਤ
ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਰਾਹੁਲ ਦਾ ਪਹਿਲਾਂ ਵੀ ਆਪਣੇ ਪਰਿਵਾਰ ਦੇ ਕੁਝ ਮੈਂਬਰਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਦਾ ਕਤਲ ਇਸੇ ਰੰਜ਼ਿਸ਼ ਨੂੰ ਲੈ ਕੇ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਪੁਲਸ ਟੀਮ ਵੀ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇ ਮਾਰੇ ਜਾ ਰਹੇ ਹਨ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
