ਭਰਾ ਦੀ B'Day ਪਾਰਟੀ 'ਚ ਜਾ ਰਹੀ ਕੁੜੀ ਨੂੰ ਚੁੱਕ ਕੇ ਲੈ ਗਏ ਹੈਵਾਨ, ਸੁੰਨਸਾਨ ਜਗ੍ਹਾ ਲਿਜਾ ਕੀਤਾ ਗੈਂਗਰੇਪ
Sunday, Jan 12, 2025 - 12:27 AM (IST)

ਦਮੋਹ (ਮੱਧ ਪ੍ਰਦੇਸ਼), (ਭਾਸ਼ਾ)- ਮੱਧ ਪ੍ਰਦੇਸ਼ ਦੇ ਦਮੋਹ ਜ਼ਿਲੇ ਵਿਚ ਇਕ 12 ਸਾਲਾ ਲੜਕੀ ਨਾਲ 3 ਲੋਕਾਂ ਨੇ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ ਅਤੇ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਦਿਹਾਤੀ ਪੁਲਸ ਸਟੇਸ਼ਨ ਦੇ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਲੜਕੀ ਆਪਣੇ ਚਚੇਰੇ ਭਰਾ ਦੇ ਘਰ ਜਨਮਦਿਨ ਦੀ ਪਾਰਟੀ ਲਈ ਜਾ ਰਹੀ ਸੀ, ਜਦੋਂ ਉਸ ਦੇ ਇਕ ਜਾਣਕਾਰ ਨੇ ਉਸ ਨੂੰ ਕਥਿਤ ਤੌਰ ’ਤੇ ਰੋਕਿਆ ਅਤੇ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ਨੂੰ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾ ਲਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨਾਬਾਲਗਾ ਨੂੰ ਇਕ ਤਲਾਅ ਦੇ ਨੇੜੇ ਇਕ ਸੁੰਨਸਾਨ ਜਗ੍ਹਾ ’ਤੇ ਲੈ ਗਏ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਕੁਮਾਰ ਨੇ ਦੱਸਿਆ ਕਿ ਲੜਕੀ ਨੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਵਿਰੁੱਧ ਭਾਰਤੀ ਦੰਡ ਸੰਹਿਤਾ ਅਤੇ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰਿੰਸੀਪਲ ਦਾ ਸ਼ਰਮਨਾਕ ਕਾਰਾ, ਵਿਦਿਆਰਥਣਾਂ ਦੀਆਂ ਕਮੀਜ਼ਾਂ ਲੁਹਾ ਇਸ ਹਾਲਤ 'ਚ ਭੇਜਿਆ ਘਰ