ਭਗਵਾਨ ਰਾਮ ਦੀ ਤਸਵੀਰ ਵਾਲੀ ਪਲੇਟ ’ਚ ਪੋਰੋਸੀ ਬਰਿਆਨੀ, ਲੋਕਾਂ ਨੇ ਕੀਤਾ ਹੰਗਾਮਾ
Wednesday, Apr 24, 2024 - 11:37 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਇਸ ਸ਼ਿਕਾਇਤ ਤੋਂ ਬਾਅਦ ਇਕ ਵਿਅਕਤੀ ਨੂੰ ਕੁਝ ਸਮੇਂ ਲਈ ਹਿਰਾਸਤ ’ਚ ਲੈ ਲਿਆ ਕਿਉਂਕਿ ਉਸ ਨੇ ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ’ਚ ਅਜਿਹੀਆਂ ਡਿਸਪੋਜ਼ੇਬਲ ਪਲੇਟਾਂ ’ਚ ਬਰਿਆਨੀ ਵੇਚੀ ਸੀ, ਜਿਸ ਵਿਚ ਭਗਵਾਨ ਰਾਮ ਦੀ ਤਸਵੀਰ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਪਤਾ ਲੱਗਾ ਕਿ ਕਿ ਦੁਕਾਨਦਾਰ ਨੇ ਇਕ ਫੈਕਟਰੀ ਤੋਂ 1000 ਪਲੇਟਾਂ ਖਰੀਦੀਆਂ ਸਨ ਅਤੇ ਉਨ੍ਹਾਂ ’ਚੋਂ ਸਿਰਫ ਚਾਰ ਪਲੇਟਾਂ ’ਤੇ ਭਗਵਾਨ ਰਾਮ ਦੀ ਤਸਵੀਰ ਸੀ।
ਅਧਿਕਾਰੀ ਨੇ ਕਿਹਾ,‘‘ਉਸ ਨੇ ਸਾਨੂੰ ਦੱਸਿਆ ਕਿ ਉਸ ਨੂੰ ਪਲੇਟਾਂ ’ਤੇ ਭਗਵਾਨ ਰਾਮ ਦੀ ਤਸਵੀਰ ਬਾਰੇ ਜਾਣਕਾਰੀ ਨਹੀਂ ਸੀ ਅਤੇ ਫੈਕਟਰੀ ਮਾਲਕਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।’’ ਦਿੱਲੀ ਪੁਲਸ ਨੂੰ ਸ਼ਨੀਵਾਰ ਸ਼ਾਮ ਨੂੰ ਜਹਾਂਗੀਰਪੁਰੀ ਇਲਾਕੇ ਤੋਂ ਫ਼ੋਨ ਆਇਆ ਸੀ ਕਿ ਇਕ ਵਿਅਕਤੀ ਭਗਵਾਨ ਰਾਮ ਦੀ ਤਸਵੀਰ ਵਾਲੀ ਪਲੇਟ ’ਚ ਬਰਿਆਨੀ ਵੇਚ ਰਿਹਾ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ, ‘‘ਜਦੋਂ ਟੀਮ ਮੌਕੇ ’ਤੇ ਪਹੁੰਚੀ ਤਾਂ ਕੁਝ ਲੋਕ ਦੁਕਾਨ ਦੇ ਬਾਹਰ ਪ੍ਰਦਰਸ਼ਨ ਕਰਦੇ ਦੇਖੇ ਗਏ।’’
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e