ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ
Sunday, Nov 01, 2026 - 02:04 PM (IST)
ਨਵੀਂ ਦਿੱਲੀ (ਏਜੰਸੀ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 'ਇੰਡੀਆ' ਗੱਠਜੋੜ ਮਾਰਚ ਦੇ ਮੱਦੇਨਜ਼ਰ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਦਸਤੀ ਬੰਦ ਕਰਵਾ ਦਿੱਤੀਆਂ, ਜਿਸ ਨਾਲ ਦੁਕਾਨਦਾਰਾਂ ਨੂੰ ਨੁਕਸਾਨ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਰਾਮਲੀਲਾ ਮੈਦਾਨ ਤੱਕ ਮਾਰਚ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਤੋਂ ਕਨਾਟ ਪਲੇਸ ਜਾਂਦੇ ਸਮੇਂ ਆਪਣੀ ਗੱਡੀ ਤੋਂ ਜਾਰੀ ਇਕ ਵੀਡੀਓ 'ਚ ਕਿਹਾ ਕਿ ਵਿਰੋਧੀ ਗੱਠਜੋੜ ਨੇ ਰੈਲੀ 'ਚ ਸ਼ਾਮਲ ਲੋਕਾਂ ਨੂੰ ਕਨਾਟ ਪਲੇਸ 'ਚ ਖਰੀਦਦਾਰੀ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਸਥਾਨਕ ਦੁਕਾਨਦਾਰਾਂ ਨੂੰ ਫਾਇਦਾ ਹੋ ਸਕੇ।

ਉਨ੍ਹਾਂ ਕਿਹਾ,"ਪਰ ਕਨਾਟ ਪਲੇਸ ਆਉਂਦੇ ਸਮੇਂ ਪਤਾ ਲੱਗਾ ਹੈ ਕਿ ਭਾਜਪਾ ਨੇ ਜ਼ਬਰਦਸਤੀ ਸਾਰੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ।" ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਭਾਜਪਾ ਦੁਕਾਨਦਾਰਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ, "ਦੇਸ਼ ਦੇਖ ਰਿਹਾ ਹੈ ਕਿ ਭਾਜਪਾ ਦੁਕਾਨਦਾਰਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ।" ਭਾਜਪਾ ਵੱਲੋਂ ਉਨ੍ਹਾਂ ਦੇ ਦੋਸ਼ 'ਤੇ ਤੁਰੰਤ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
